28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ

ਕਾਹਨੂੰਵਾਨ, 27 ਨਵੰਬਰ (ਨਿਸ਼ਾਨ ਸਿੰਘ ਚਾਹਲ)-ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਬਲਾਕ ਕਾਹਨੂੰਵਾਨ ਦੇ ਪਿੰਡ ਜਾਗੋਵਾਲ ਬਾਂਗਰ ਵਿਖੇ ਹੋਈ। ਇਸ ਮੌਕੇ ਮੰਗ ਕੀਤੀ ਕਿ ਗੰਨੇ ਦਾ ਭਾਅ ਘੱਟੋ-ਘੱਟ 600 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਜਾਵੇ ਅਤੇ ਖੰਡ ਮਿੱਲਾਂ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 28-11-2026
ਕਾਹਨੂੰਵਾਨ, 27 ਨਵੰਬਰ (ਨਿਸ਼ਾਨ ਸਿੰਘ ਚਾਹਲ)-ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਅਹਿਮ ਮੀਟਿੰਗ ਬਲਾਕ ਕਾਹਨੂੰਵਾਨ ਦੇ ਪਿੰਡ ਜਾਗੋਵਾਲ ਬਾਂਗਰ ਵਿਖੇ ਹੋਈ। ਇਸ ਮੌਕੇ ਮੰਗ ਕੀਤੀ ਕਿ ਗੰਨੇ ਦਾ ਭਾਅ ਘੱਟੋ-ਘੱਟ 600 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਜਾਵੇ ਅਤੇ ਖੰਡ ਮਿੱਲਾਂ ਨੂੰ ਜਲਦ ਤੋਂ ਜਲਦ ਚਾਲੂ ਕੀਤਾ ਜਾਵੇ। ਇਸ ਮੌਕੇ ਸੀਨੀਅਰ ਆਗੂ ਸਰਬਜੀਤ ਸਿੰਘ ਜਾਗੋਵਾਲ, ਲੰਬੜਦਾਰ ਬਲਵਿੰਦਰ ਸਿੰਘ, ਫੌਜੀ ਲਖਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਚੱਕੀ ਵਾਲੇ ਨੇ ਸਾਂਝੇ ਬਿਆਨ ਵਿਚ ਕਿਹਾ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਗੰਨੇ ਹੇਠ ਰਕਬੇ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਉਨ੍ਹਾਂ ਕਿਹਾ ਕਿ Ç ੱਕ ਪਾਸੇ ਖੰਡ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਸਮੇਂ ਖੰਡ ਦਾ ਭਾਅ 70 ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਚੁੱਕਾ ਹੈ, ਜਦਕਿ ਦੂਜੇ ਪਾਸੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਮਹਿਜ਼ 400 ਰੁਪਏ ਹੀ ਮਿਲ ਰਹੇ ਹਨ। ਕਿਸਾਨ ਆਗੂਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਗੰਨੇ ਦਾ ਭਾਅ ਘੱਟੋ-ਘੱਟ 600 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਜਾਵੇ ਅਤੇ ਖੰਡ ਮਿੱਲਾਂ ਨੂੰ ਬਿਨਾਂ ਦੇਰੀ ਚਾਲੂ ਕਰਵਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੋਗੇਵਾਲ ਜੱਟਾਂ ਵਿਖੇ ਚੇਅਰਮੈਨ ਜਸਵਿੰਦਰਪਾਲ ਦਾ ਸਨਮਾਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਭਾਜਪਾ ਵਰਕਰਾਂ ਨੇ ਮਨਾਈ ਖੁਸ਼ੀ
Ad Position 24