27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਸੱਕਿਆਂ ਵਾਲੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

ਫਤਹਿਗੜ੍ਹ ਚੂੜੀਆਂ, 27 ਨਵੰਬਰ (ਐਮ. ਐਸ.

Ad Position 21
No active advertisement
ਪੁਸਤਕ ਪ੍ਰਦਰਸ਼ਨੀ ਦੌਰਾਨ ਅਧਿਆਪਕ ਤੇ ਬੱਚੇ, ਇਨਸੈੱਟ ਭਾਈ ਸਤਿੰਦਰਬੀਰ ਸਿੰਘ ਅਮਰੀਕਾ ਵਾਲਿਆਂ ਦੀ ਤਸਵੀਰ। ਤਸਵੀਰ: ਐਮ.ਐਸ.ਫੁੱਲ 28-11-2026
ਫਤਹਿਗੜ੍ਹ ਚੂੜੀਆਂ, 27 ਨਵੰਬਰ (ਐਮ.ਐਸ.ਫੁੱਲ)-ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਬੀਰ ਸਿੰਘ ਜੀ ਅਮਰੀਕਾ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਸੱਕਿਆਂ ਵਾਲੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਵਲੋਂ ਬੜਾ ਉਤਸ਼ਾਹ ਵਿਖਾਇਆ ਗਿਆ। ਸ਼ਬਦ ਸਾਂਝ ਲਾਇਬ੍ਰੇਰੀ ਦੇ ਸੰਚਾਲਕ ਜਸਦੇਵ ਸਿੰਘ ਮਾਨ ਅਤੇ ਰਮਨਦੀਪ ਕੌਰ ਮਾਨ ਨੇ ਦੱਸਿਆ ਕਿ ਇਹ ਪੁਸਤਕ ਪ੍ਰਦਰਸ਼ਨੀ ਭਾਈ ਸਤਿੰਦਰਬੀਰ ਸਿੰਘ ਰਾਗੀ ਅਮਰੀਕਾ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਲਗਾਈ ਗਈ ਹੈ। ਇਸ ਪੁਸਤਕ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਇਹੀ ਹੈ ਕੇ ਬੱਚੇ ਸਾਹਿਤ ਨਾਲ ਜੁੜ ਸਕਣ ਅਤੇ ਜੀਵਨ ਦੀ ਸਹੀ ਸੇਧ ਪ੍ਰਾਪਤ ਕਰ ਸਕਣ। ਜਸਦੇਵ ਸਿੰਘ ਮਾਨ ਨੇ ਕਿਹਾ ਕੇ ਅਸੀਂ ਅਮਰੀਕਾ ਵੱਸਦੇ ਪ੍ਰਸਿਧ ਕੀਰਤਨੀਏ ਭਾਈ ਸਤਿੰਦਰਬੀਰ ਸਿੰਘ ਦੇ ਬੇਹੱਦ ਧੰਨਵਾਦੀ ਹਾਂ ਜਿਨਾਂ ਦੇ ਸਹਿਯੋਗ ਸਦਕਾ ਇਹ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਹੈ। ਇਸ ਮੌਕੇ ਮੁੱਖ ਅਧਿਆਪਕ ਟੀਚਰ ਹਰਚਰਨ ਸਿੰਘ , ਬਲਜੀਤ ਕੌਰ, ਰਾਜਬੀਰ ਕੌਰ, ਰਾਜਵਿੰਦਰ ਕੌਰ, ਗੁਰਵਿੰਦਰ ਕੌਰ, ਕੰਵਲਜੀਤ ਕੌਰ, ਸੁਨੀਤਾ ਤੇ ਮੁਸਕਾਨ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੁਰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਪ੍ਰਕਾਸ਼ ਪੁਰਬ ਮੌਕੇ ਸਤਿਸੰਗ
Ad Position 24