ਭਾਜਪਾ-ਅਕਾਲੀ ਗੱਠਜੋੜ ’ਤੇ ਭਾਰਤੀ ਮਹਿਰਾ ਦਾ ਤਿੱਖਾ ਹਮਲਾ, ਕਿਹਾ, ਦੋਵੇਂ ਪਾਰਟੀਆਂ ਇਕੋ ਜਿਹੀਆਂ
ਪਠਾਨਕੋਟ, 27 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਦੀ ਸਰਗਰਮ ਵਰਕਰ ਭਾਰਤੀ ਮਹਿਰਾ ਨੇ ਅਕਾਲੀ-ਭਾਜਪਾ ਦੇ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਦੋਵੇਂ ਇਕੋ ਜਿਹੀਆਂ ਪਾਰਟੀਆਂ ਹਨ । ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਪੰਜਾਬ ਵਿਚ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਉਸੇ ਅਕਾਲੀ ਦਲ ਨਾਲ ਗੱਠਜੋੜ ਕਰ ਰਹੀ ਹੈ ਜਿਸ ਦੇ ਕੁਝ ਸੀਨੀਅਰ ਆਗੂਆਂ ਦੇ ਨਾਮ ਕਈ ਵਾਰ ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿਵਾਦਾਂ ਵਿਚ ਸਾਹਮਣੇ ਆਉਂਦੇ ਰਹੇ ਹਨ ।
ਪਠਾਨਕੋਟ, 27 ਨਵੰਬਰ (ਸੁਮਿਤ)- ਆਮ ਆਦਮੀ ਪਾਰਟੀ ਦੀ ਸਰਗਰਮ ਵਰਕਰ ਭਾਰਤੀ ਮਹਿਰਾ ਨੇ ਅਕਾਲੀ-ਭਾਜਪਾ ਦੇ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਦੋਵੇਂ ਇਕੋ ਜਿਹੀਆਂ ਪਾਰਟੀਆਂ ਹਨ । ਉਨ੍ਹਾਂ ਕਿਹਾ ਕਿ ਇਕ ਪਾਸੇ ਭਾਜਪਾ ਪੰਜਾਬ ਵਿਚ ਨਸ਼ੇ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਉਸੇ ਅਕਾਲੀ ਦਲ ਨਾਲ ਗੱਠਜੋੜ ਕਰ ਰਹੀ ਹੈ ਜਿਸ ਦੇ ਕੁਝ ਸੀਨੀਅਰ ਆਗੂਆਂ ਦੇ ਨਾਮ ਕਈ ਵਾਰ ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿਵਾਦਾਂ ਵਿਚ ਸਾਹਮਣੇ ਆਉਂਦੇ ਰਹੇ ਹਨ । ਉਨ੍ਹਾਂ ਸਵਾਲ ਕੀਤਾ ਕਿ ਭਾਜਪਾ ਨਸ਼ੇ ਖ਼ਿਲਾਫ਼ ਆਪਣੀ ਨੀਤੀ ਤੇ ਗੱਠਜੋੜ ਦੀ ਰਾਜਨੀਤੀ ਨੂੰ ਪੰਜਾਬ ਦੀ ਜਨਤਾ ਸਾਹਮਣੇ ਕਿਵੇਂ ਸਪੱਸ਼ਟ ਕਰੇਗੀ ? ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਨਾਲ ਜੁੜੇ ਗੈਰ-ਕਾਨੂੰਨੀ ਕਾਰੋਬਾਰਾਂ ਵਿਰੁੱਧ ਕਾਰਵਾਈ ਕਰਦਿਆਂ ਜਾਇਦਾਦਾਂ ਨੂੰ ਢਾਹੁਣ ਤੇ ਜ਼ਬਤ ਕਰਨ ਵਰਗੇ ਕਦਮ ਵੀ ਚੁੱਕੇ ਗਏ ਹਨ । ਉਨ੍ਹਾਂ ਪੂਰੀ ਤਰ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਪੰਜਾਬ ਵਿਚ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗੀ।