27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਮਦਾਰਪੁਰ ’ਚ ਨਿਕਾਸੀ ਨਾਲੇ ਦੀ ਉਸਾਰੀ ਦੇ ਲਟਕੇ ਕੰਮ ਕਾਰਨ ਪਿੰਡ ਵਾਸੀਆਂ ’ਚ ਭਾਰੀ ਰੋਸ

ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਭੋਆ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮਦਾਰਪੁਰ ਦੇ ਨਿਕਾਸੀ ਨਾਲੇ ਦੀ ਉਸਾਰੀ ਦਾ ਕੰਮ ਰੁਕਿਆ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੰਮੇ ਸਮੇਂ ਤੋਂ ਅਧੂਰੀ ਉਸਾਰੀ ਕਾਰਨ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਪ੍ਰਤੀ ਪਿੰਡ ਵਾਸੀਆਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 28-11-2026
ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਭੋਆ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮਦਾਰਪੁਰ ਦੇ ਨਿਕਾਸੀ ਨਾਲੇ ਦੀ ਉਸਾਰੀ ਦਾ ਕੰਮ ਰੁਕਿਆ ਹੋਣ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਲੰਮੇ ਸਮੇਂ ਤੋਂ ਅਧੂਰੀ ਉਸਾਰੀ ਕਾਰਨ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਪ੍ਰਤੀ ਪਿੰਡ ਵਾਸੀਆਂ ਦਾ ਗੁੱਸਾ ਵੱਧਦਾ ਜਾ ਰਿਹਾ ਹੈ । ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਸਬੰਧਿਤ ਵਿਭਾਗ ਤੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ । ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਪਿੰਡ ਵਿਚ ਪਾਣੀ ਦੀ ਸਹੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਾਲੇ ਦੀ ਉਸਾਰੀ ਸ਼ੁਰੂ ਕੀਤੀ ਗਈ ਸੀ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਕੰਮ ਪੂਰਾ ਨਹੀਂ ਹੋਇਆ। ਨਿਕਾਸੀ ਨਾਲੇ ਦੀ ਉਸਾਰੀ ਵਿਚ ਰੁਕਾਵਟ ਹੁਣ ਪਿੰਡ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ । ਇਸ ਸਮੱਸਿਆ ਦਾ ਹੱਲ ਕੱਢਣ ਲਈ ਸਬੰਧਿਤ ਵਿਭਾਗ ਕੋਈ ਠੋਸ ਕਦਮ ਨਹੀਂ ਚੁੱਕ ਰਿਹਾ। ਬੱਚਿਆਂ, ਬਜ਼ੁਰਗਾਂ ਨੂੰ ਸੜਕ ਪਾਰ ਕਰਨ ਲਈ ਮੁਸ਼ਕਿਲ ਆ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਡਰੇਨੇਜ਼ ਨਾਲੇ ਦੀ ਅਧੂਰੀ ਉਸਾਰੀ ਸੜਕ ’ਤੇ ਆਵਾਜਾਈ ਨੂੰ ਪ੍ਰਭਾਵਿਤ ਕਰ ਰਹੀ ਹੈ। ਪਿੰਡ ਵਾਸੀਆਂ ਨੇ ਸਬਿੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਜੋ ਪਿੰਡ ਦੇ ਲੋਕਾਂ ਨੂੰ ਰਾਹਤ ਮਿਲ ਸਕੇ । ਇਸ ਮੌਕੇ ਬਲਵੀਰ ਸਿੰਘ, ਅਰਜੁਨ ਸਿੰਘ, ਪ੍ਰਵੀਨ ਸਿੰਘ, ਕਰਨ ਸਿੰਘ, ਸੁਰੇਸ਼ ਕੁਮਾਰ, ਬੂਆ ਦੱਤਾ, ਜਸਵੰਤ ਸਿੰਘ ਛੱਜੂ, ਰਾਜ ਵਿਜੇ ਕੁਮਾਰ, ਮੋਹਨ ਲਾਲ, ਕਮਲ ਸਿੰਘ, ਰਣਜੀਤ ਸਿੰਘ, ਰੰਜੂ ਬਾਲਾ, ਸ਼ੁੱਭ ਲਤਾ, ਸਵਿਤਾ ਦੇਵੀ, ਰੇਣੂ ਬਾਲਾ, ਮਹਿੰਦਰੂ ਦੇਵੀ ਤੇ ਸਰਿਤਾ ਦੇਵਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੇ ਐਵਰੇਜ਼ ਬਿੱਲ ਭੇਜਣ ਤੋਂ ਨਾਰਾਜ਼ ਖਪਤਕਾਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਬੂਥ ਨੂੰ ਮਜ਼ਬੂਤ ਕਰਨ ਲਈ ਭਾਜਪਾ ਵਲੋਂ ਮੀਟਿੰਗ
Ad Position 24