ਅਕਾਲੀ-ਭਾਜਪਾ ਗੱਠਜੋੜ ਨਾਲ ਮੁੜ ਬਣੇਗਾ ਰੰਗਲਾ ਪੰਜਾਬ- ਕੁਲਦੀਪ ਸਿੰਘ ਬਲਸੂਆ
ਪਠਾਨਕੋਟ, 27 ਨਵੰਬਰ (ਸੁਮਿਤ)- ਸ਼੍ਰੋਮਣੀ ਅਕਾਲੀ ਦਲ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਬਲਸੂਆ ਨੇ ਅਕਾਲੀ-ਭਾਜਪਾ ਦੇ ਗੱਠਜੋੜ ਦਾ ਸਵਾਗਤ ਕਰਦਿਆਂ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆਵੇਗਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਜਾ ਰਹੇ ਧੱਕੇਸ਼ਾਹੀ ਦੇ ਦੌਰ ਦਾ ਅੰਤ ਬਹੁਤ ਹੀ ਨੇੜੇ ਆ ਗਿਆ ਹੈ ।
ਕੁਲਦੀਪ ਸਿੰਘ ਬਲਸੂਆ
28-11-2026