ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੂਵਾ ਸ਼ਕਤੀ ਪਾਰਟੀ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ
ਡੇਰਾ ਬਾਬਾ ਨਾਨਕ, 27 ਨਵੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ’ਤੇ ਮੰਗ ਪੱਤਰ ਡੇਰਾ ਬਾਬਾ ਨਾਨਕ ਦੇ ਐਸ. ਡੀ.
ਕ
ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਲਛਮਣ ਸਿੰਘ ਐਸ.ਡੀ.ਐਮ. ਨੂੰ ਮੰਗ-ਪੱਤਰ ਸੌਂਪਦੇ ਡਾਕਟਰ ਸਤਨਾਮ ਸਿੰਘ ਬਾਜਵਾ ਤੇ ਹੋਰ। ਤਸਵੀਰ : ਹੀਰਾ ਸਿੰਘ ਮਾਂਗਟ
28-11-2026
ਡੇਰਾ ਬਾਬਾ ਨਾਨਕ, 27 ਨਵੰਬਰ (ਹੀਰਾ ਸਿੰਘ ਮਾਂਗਟ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾਕਟਰ ਸਤਨਾਮ ਸਿੰਘ ਬਾਜਵਾ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂਅ ’ਤੇ ਮੰਗ ਪੱਤਰ ਡੇਰਾ ਬਾਬਾ ਨਾਨਕ ਦੇ ਐਸ.ਡੀ.ਐਮ. ਲਛਮਣ ਸਿੰਘ ਨੂੰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਉਨ੍ਹਾਂ ਮੰਗ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਜਲਦ ਤੋਂ ਜਲਦ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਲੈ ਕੇ ਹਰ ਮਹੀਨੇ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਤੇ ਲੋਕ ਯੁਵਾ ਸ਼ਕਤੀ ਪਾਰਅੀ ਵਲੋਂ ਵੀ ਇਸ ਮਹੀਨੇ 39ਵੀਂ ਅਰਦਾਸ ਕੀਤੀ ਗਈ ਹੈ। ਉਨ੍ਹਾਂ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਇਸ ਲਾਂਘੇ ਨੂੰ ਜਲਦ ਤੋਂ ਜਲਦ ਖੋਲ੍ਹਣ।