27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਾਪੇ ਤੇ ਅਧਿਆਪਕ ਨਿਭਾਉਣ ਅਹਿਮ ਭੂਮਿਕਾ -ਪੀ.ਐਸ. ਗਰੇਵਾਲ

ਪਠਾਨਕੋਟ, 27 ਨਵੰਬਰ (ਸੰਧੂ)- ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਚੰਗੇ ਸੰਸਕਾਰ ਦੇਣਾ ਵੀ ਸਮੇਂ ਦੀ ਮੁੱਖ ਲੋੜ ਹੈ, ਚੰਗੇ ਸੰਸਕਾਰਾਂ ਦੀ ਨੀਂਹ ਪਰਿਵਾਰ ਤੋਂ ਹੀ ਰੱਖੀ ਜਾਂਦੀ ਹੈ ਅਤੇ ਬੱਚਿਆਂ ਦੇ ਚਰਿੱਤਰ ਨਿਰਮਾਣ ’ਚ ਮਾਪਿਆਂ ਤੇ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ । ਇਹ ਵਿਚਾਰ ਡਲਹੌਜ਼ੀ ਪਬਲਿਕ ਸਕੂਲ ਬਧਾਨੀ ਦੇ ਡਾਇਰੈਕਟਰ ਪੀ.

Ad Position 21
No active advertisement
ਪੀ.ਐਸ. ਗਰੇਵਾਲ । 28-11-2026
ਪਠਾਨਕੋਟ, 27 ਨਵੰਬਰ (ਸੰਧੂ)- ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਚੰਗੇ ਸੰਸਕਾਰ ਦੇਣਾ ਵੀ ਸਮੇਂ ਦੀ ਮੁੱਖ ਲੋੜ ਹੈ, ਚੰਗੇ ਸੰਸਕਾਰਾਂ ਦੀ ਨੀਂਹ ਪਰਿਵਾਰ ਤੋਂ ਹੀ ਰੱਖੀ ਜਾਂਦੀ ਹੈ ਅਤੇ ਬੱਚਿਆਂ ਦੇ ਚਰਿੱਤਰ ਨਿਰਮਾਣ ’ਚ ਮਾਪਿਆਂ ਤੇ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ । ਇਹ ਵਿਚਾਰ ਡਲਹੌਜ਼ੀ ਪਬਲਿਕ ਸਕੂਲ ਬਧਾਨੀ ਦੇ ਡਾਇਰੈਕਟਰ ਪੀ.ਐਸ. ਗਰੇਵਾਲ ਨੇ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਅੱਜ ਦੇ ਬਦਲਦੇ ਸਮਾਜਿਕ ਮਾਹੌਲ ’ਚ ਬੱਚਿਆਂ ਨੂੰ ਪੜ੍ਹਾਈ ਤੇ ਕਰੀਅਰ ਦੇ ਨਾਲ-ਨਾਲ ਵੱਡਿਆਂ ਦਾ ਸਤਿਕਾਰ ਕਰਨ, ਦੂਜਿਆਂ ਦੀਆਂ ਭਾਵਨਾਵਾਂ ਸਮਝਣ, ਸਹਿਣਸ਼ੀਲਤਾ ਤੇ ਆਤਮ-ਸੰਜਮ ਵਰਗੇ ਗੁਣ ਵੀ ਸਿਖਾਉਣੇ ਜ਼ਰੂਰੀ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਮਾਂ ਦੇਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਸਹੀ ਦਿਸ਼ਾ ਦਿਖਾਉਣ । ਸਿੱਖਿਆ ਦਾ ਅਸਲ ਮਕਸਦ ਸਿਰਫ਼ ਚੰਗੇ ਅੰਕ ਜਾਂ ਡਿਗਰੀਆਂ ਹਾਸਲ ਕਰਨਾ ਨਹੀਂ, ਸਗੋਂ ਚੰਗੇ ਚਰਿੱਤਰ ਵਾਲੇ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ ।
Ad Position 22
No active advertisement
ਪਿਛਲੀ ਖ਼ਬਰ ਖਿਡਾਰੀਆਂ ਨੂੰ ਭੇਟ ਕੀਤੀਆਂ 30 ਹਾਕੀ ਸਟਿੱਕਾਂ, 11 ਤੋਂ 13 ਦਸੰਬਰ ਤੱਕ ਹੋਵੇਗਾ ਰਾਜ ਪੱਧਰੀ ਹਾਕੀ ਟੂਰਨਾਮੈਂਟ ਅਗਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੂਵਾ ਸ਼ਕਤੀ ਪਾਰਟੀ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ
Ad Position 24