ਖਿਡਾਰੀਆਂ ਨੂੰ ਭੇਟ ਕੀਤੀਆਂ 30 ਹਾਕੀ ਸਟਿੱਕਾਂ, 11 ਤੋਂ 13 ਦਸੰਬਰ ਤੱਕ ਹੋਵੇਗਾ ਰਾਜ ਪੱਧਰੀ ਹਾਕੀ ਟੂਰਨਾਮੈਂਟ
ਪਠਾਨਕੋਟ, 27 ਨਵੰਬਰ (ਸੰਧੂ)- ਪਠਾਨਕੋਟ ਸਪੋਰਟਸ ਕਲੱਬ ਵਲੋਂ ਪ੍ਰਧਾਨ ਡਾ: ਤਰਸੇਮ ਸਿੰਘ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਕਲੱਬ ਦੇ ਆਜੀਵਨ ਚੇਅਰਮੈਨ ਸਤੀਸ਼ ਮਹਿੰਦਰੂ ਨੇ ਦੱਸਿਆ ਕਿ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਸੋਮਿਲ ਮਹਿੰਦਰੂ ਤੇ ਸੰਜਮ ਮਹਿੰਦਰੂ ਵਲੋਂ ਬੱਚਿਆਂ ਨੂੰ ਹਾਕੀ ਖੇਡ ਪ੍ਰਤੀ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ 30 ਹਾਕੀ ਸਟਿੱਕਾਂ ਭੇਟ ਕੀਤੀਆਂ ਗਈਆਂ ਹਨ ।
ਪਠਾਨਕੋਟ, 27 ਨਵੰਬਰ (ਸੰਧੂ)- ਪਠਾਨਕੋਟ ਸਪੋਰਟਸ ਕਲੱਬ ਵਲੋਂ ਪ੍ਰਧਾਨ ਡਾ: ਤਰਸੇਮ ਸਿੰਘ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਕਲੱਬ ਦੇ ਆਜੀਵਨ ਚੇਅਰਮੈਨ ਸਤੀਸ਼ ਮਹਿੰਦਰੂ ਨੇ ਦੱਸਿਆ ਕਿ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਸੋਮਿਲ ਮਹਿੰਦਰੂ ਤੇ ਸੰਜਮ ਮਹਿੰਦਰੂ ਵਲੋਂ ਬੱਚਿਆਂ ਨੂੰ ਹਾਕੀ ਖੇਡ ਪ੍ਰਤੀ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ 30 ਹਾਕੀ ਸਟਿੱਕਾਂ ਭੇਟ ਕੀਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮੋਬਾਈਲ ਗੇਮਾਂ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨਾ ਕਲੱਬ ਦਾ ਮੁੱਖ ਉਦੇਸ਼ ਹੈ । ਇਸ ਮੌਕੇ ਜਨਰਲ ਸਕੱਤਰ ਸੀ.ਐਸ. ਲਾਇਲਪੁਰੀ ਨੇ ਦੱਸਿਆ ਕਿ ਕਲੱਬ ਵਲੋਂ 11 ਤੋਂ 13 ਦਸੰਬਰ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਰਾਜ ਪੱਧਰੀ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੀਆਂ ਟੀਮਾਂ ਭਾਗ ਲੈਣਗੀਆਂ। ਇਸ ਮੌਕੇ ਪ੍ਰੋਜੈਕਟ ਚੇਅਰਮੈਨ ਅਮਿਤ ਨਈਅਰ, ਰੋਮੀ ਵਡੈਹਰਾ, ਰੂਪ ਲਾਲ ਪਠਾਨੀਆ, ਰਾਜ ਕੁਮਾਰ, ਸੋਮਿਲ ਮਹਿੰਦਰੂ, ਸੰਜਮ ਮਹਿੰਦਰੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।