28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਣ ਮਗਰੋਂ ਪੁਲਿਸ ਤੇ ਬੀ.ਐੱਸ.ਐੱਫ. ਨੇ ਚਲਾਈ ਜਾਂਚ ਮੁਹਿੰਮ

ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਅਰਲੀਭੰਨ ਤੇ ਮਲਕਪੁਰ ਦੇ ਡੇਰਿਆਂ ਨੇੜਿਓਂ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਣ ਕਰਕੇ ਪੁਲਿਸ ਤੇ ਬੀ. ਐਸ.

Ad Position 21
No active advertisement
ਅਜੀਤ ਡੈਸਕ 29-11-2026
ਕੋਟਲੀ ਸੂਰਤ ਮੱਲ੍ਹੀ, 28 ਨਵੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਅਰਲੀਭੰਨ ਤੇ ਮਲਕਪੁਰ ਦੇ ਡੇਰਿਆਂ ਨੇੜਿਓਂ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਣ ਕਰਕੇ ਪੁਲਿਸ ਤੇ ਬੀ.ਐਸ.ਐਫ. ਵਲੋਂ ਨੇੜਲੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਇੰਦਰਜੀਤ ਸਿੰਘ ਅਰਲੀਭੰਨ ਨੇ ਦੱਸਿਆਂ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਅੱਜ ਸਵੇਰੇ ਜਦੋਂ ਆਪਣੇ ਖੇਤਾਂ ਵੱਲ ਨੂੰ ਆਇਆ ਤਾਂ ਉਸ ਨੇ ਦੱਖਿਆ ਕਿ ਖੇਤਾਂ ਵਿਚ ਡਰੋਨ ਪਿਆ ਹੈ ਤਾਂ ਉਸ ਨੇ ਤੁਰੰਤ ਇਸ ਦੀ ਸੂਚਨਾ ਪਿੰਡ ਵਾਸੀਆ ਤੇ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦਿਆ ਹੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਮੁਖੀ ਸਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਉਚ ਅਧਿਕਾਰੀਆ ਨੂੰ ਸੂਚਿਤ ਕੀਤਾ ਤਾਂ ਪੁਲਿਸ ਤੇ ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਐਂਟੀ ਡਰੋਨ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਡਰੋਨ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਇਸ ਮੌਕੇ ਡੀ.ਐਸ.ਪੀ. ਡੇਰਾ ਬਾਬਾ ਨਾਨਕ ਤੇ ਐਸ.ਐਚ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਸਬੰਧੀ ਮੁੱਕਦਮਾ ਦਰਜ ਕੀਤਾ ਜਾ ਰਿਹਾ ਹੈ, ਅਜੇ ਤੱਕ ਡਰੋਨ ਤੋਂ ਸਵਾਏ ਹੋਰ ਕੋਈ ਚੀਜ਼ ਪੁਲਿਸ ਨੂੰ ਨਹੀਂ ਮਿਲੀ ਹੈ। ਪਿੰਡ ਮਲਕਪੁਰ ਦੇ ਕੁਝ ਵਸਨੀਕਾਂ ਨੇ ਦੱਸਿਆ ਕਿ ਪਿਛਲੇ ਇਕ ਦੋ ਦਿਨਾਂ ਦੌਰਾਨ ਵੀ ਰਾਤ ਸਮੇਂ ਇਲਾਕੇ ਅੰਦਰ ਡਰੋਨ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਨਵੀਂ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਦਾ ਉਦਘਾਟਨ ਕਿਹਾ, ਬਟਾਲਾ ਸ਼ਹਿਰ ’ਚ ਲੋ... ਅਗਲੀ ਖ਼ਬਰ ਸਰਕਾਰੀ ਸਕੂਲ ਤੋਂ ਪੜ੍ਹ ਕੇ ਹਾਈ ਕੋਰਟ ਤੱਕ ਪਹੁੰਚਿਆ ਗੁਰਮੇਜ ਸਿੰਘ ਸ਼ੇਖਪੁਰ ਸਕੂਲ ਲਈ ਬਣਿਆ ਮਾਣ ਤੇ ਵਿਦਿਆਰਥੀਆਂ ਲਈ ਪ੍...
Ad Position 24