28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕੈਪਟਨ ਬਾਠ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ’ਤੇ

ਘੁਮਾਣ, 28 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਾਬਕਾ ਮੰਤਰੀ ਅਤੇ ਹਲਕੇ ਦੇ ਸਾਬਕਾ ਵਿਧਾਇਕ ਕੈਪਟਨ ਬਲਬੀਰ ਸਿੰਘ ਬਾਠ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਚੋਣਾਂ ਦੀਆਂ ਤਿਆਰੀਆਂ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਘੁਮਾਣ, 28 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਾਬਕਾ ਮੰਤਰੀ ਅਤੇ ਹਲਕੇ ਦੇ ਸਾਬਕਾ ਵਿਧਾਇਕ ਕੈਪਟਨ ਬਲਬੀਰ ਸਿੰਘ ਬਾਠ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਚੋਣਾਂ ਦੀਆਂ ਤਿਆਰੀਆਂ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਚੇਅਰਮੈਨ ਪਰਮਿੰਦਰ ਸਿੰਘ ਪੱਡਾ, ਸਾਬਕਾ ਚੇਅਰਮੈਨ ਮਲਕੀਤ ਸਿੰਘ ਮਧਰਾ, ਸੋਨੂੰ ਔਲਖ, ਸਾਬਕਾ ਚੇਅਰਮੈਨ ਦਲਬੀਰ ਸਿੰਘ ਵਾੜੇ, ਬਲਬੀਰ ਸਿੰਘ ਬੱਲ ਭਗਤੂਪੁਰ ( ਆਸਟਰੇਲੀਆ), ਬੱਬਨਪ੍ਰੀਤ ਸਿੰਘ ਚੌਧਰੀਵਾਲ (ਯੂ.ਕੇ.), ਅੰਮ੍ਰਿਤਪਾਲ ਸਿੰਘ ਢਪੱਈ, ਪਲਵਿੰਦਰ ਸਿੰਘ ਭਿੰਦੂ ਕੋਟਲੀ ਅਤੇ ਮਨਜੀਤ ਸਿੰਘ ਜੱਗਾ ਦੜੇਵਾਲੀ ਨੇ ਕੀਤਾ। ਆਗੂਆਂ ਨੇ ਕਿਹਾ ਕਿ ਕੈਪਟਨ ਬਲਬੀਰ ਸਿੰਘ ਬਾਠ ਨੂੰ ਹਲਕੇ ਦੇ ਲੋਕਾਂ ਨੇ ਤਿੰਨ ਵਾਰ ਵਿਧਾਇਕ ਚੁਣ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਬਾਠ ਪਰਿਵਾਰ ਨੇ ਹਮੇਸ਼ਾ ਹਲਕੇ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦਿਆਂ ਇਲਾਕੇ ਦੀ ਬਿਹਤਰੀ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਬਲਬੀਰ ਸਿੰਘ ਬਾਠ ਦਾ ਹਲਕੇ ਦੀ ਰਾਜਨੀਤੀ ਅਤੇ ਵਿਕਾਸ ਵਿਚ ਅਹਿਮ ਯੋਗਦਾਨ ਰਿਹਾ ਹੈ, ਜਿਸ ਸਦਕਾ ਅੱਜ ਵੀ ਲੋਕਾਂ ਤੇ ਪਾਰਟੀ ਵਰਕਰਾਂ ਵਿਚ ਬਾਠ ਪਰਿਵਾਰ ਪ੍ਰਤੀ ਵਿਸ਼ੇਸ਼ ਸਤਿਕਾਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਬਲਬੀਰ ਸਿੰਘ ਬਾਠ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੂਰੀ ਤਨਦੇਹੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਦੋਵੇਂ ਆਗੂ ਹਮੇਸ਼ਾ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਹਲਕੇ ਵਿਚ ਅਕਾਲੀ ਦਲ ਦੀ ਜਥੇਬੰਦਕ ਤਾਕਤ ਵਧਾਉਣ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਿੰਡ ਪੱਧਰ ’ਤੇ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੀਨਾਨਗਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ 2027 ’ਚ ਗੱਠਜੋੜ ਦੀ ਸਰਕਾਰ ਬਣੇਗੀ ਤੇ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ- ਸੰਧੂ
Ad Position 24