ਡੀ.ਏ.ਵੀ. ਸਕੂਲ ਦੀਨਾਨਗਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਦੀਨਾਨਗਰ, 28 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਐਸ. ਐਸ.
ਦੀਨਾਨਗਰ, 28 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਐਸ.ਐਸ. ਡੀ.ਏ.ਵੀ. ਸੀਨੀਅਰ.ਸੈਕੰਡਰੀ ਸਕੂਲ ਅਵਾਂਖਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਾਰਵਦੇਸ਼ਿਕ ਆਰੀਆ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਪ੍ਰਧਾਨ ਸਵਾਮੀ ਆਰੀਆਵੇਸ਼ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਸੰਸਕਾਰਾਂ ਦੀ ਪਾਠਸ਼ਾਲਾ ਥੀਮ ਹੇਠ ਕਰਵਾਏ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਭਾਰਤੀ ਸੱਭਿਆਚਾਰ, ਨੈਤਿਕ ਕਦਰਾਂ-ਕੀਮਤਾਂ ਤੇ ਦੇਸ਼ ਭਗਤੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਮਾਰੋਹ ਵਿਚ ਲੈਫਟੀਨੈਂਟ ਕਰਨਲ ਪ੍ਰਭਜੋਤ ਸਿੰਘ ਨੇ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ. (ਸੈਕੰਡਰੀ) ਡਾ: ਅਨਿਲ ਸ਼ਰਮਾ ਤੇ ਸਾਰਵਦੇਸ਼ਿਕ ਆਰੀਆ ਯੁਵਕ ਪ੍ਰੀਸ਼ਦ ਨਵੀਂ ਦਿੱਲੀ ਦੇ ਕੌਮੀ ਜਨਰਲ ਸਕੱਤਰ ਸਵਾਮੀ ਆਦਿਤਿਆਵੇਸ਼ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ, ਸਕੱਤਰ ਮਧੁਰ ਭਾਸ਼ਿਣੀ ਤੇ ਪ੍ਰਬੰਧਕ ਰਾਜਨ ਮਹਿਤਾ ਨੇ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਕੀਤੀਆਂ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਰਹੀਆਂ। ਮੁੱਖ ਮਹਿਮਾਨ ਲੈਫਟੀਨੈਂਟ ਕਰਨਲ ਪ੍ਰਭਜੋਤ ਸਿੰਘ ਨੇ ਵਿਦਿਆਰਥੀਆਂ ਨੂੰ ਸੱਚ ਦੇ ਮਾਰਗ ’ਤੇ ਚੱਲਣ, ਅਨੁਸ਼ਾਸਨ ਵਿਚ ਰਹਿਣ ਤੇ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸਵਾਮੀ ਆਦਿਤਿਆਵੇਸ਼ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ’ਤੇ ਬੇਲੋੜਾ ਮਾਨਸਿਕ ਦਬਾਅ ਨਾ ਪਾਉਣ। ਪ੍ਰਿੰਸੀਪਲ ਰਚਨਾ ਸੈਣੀ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੈਸ਼ਨ 2025-26 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਸਮਾਰੋਹ ਦੌਰਾਨ ਸੈਸ਼ਨ 2025-26 ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਤੇ ਸਾਬਕਾ ਪ੍ਰਿੰਸੀਪਲ ਕਮਲੇਸ਼ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਵਾਈਸ ਪ੍ਰਿੰਸੀਪਲ ਸ਼ਾਰਦਾ ਤੇ ਪੂਜਾ ਸ਼ਰਮਾ ਨੇ ਬਾਖ਼ੂਬੀ ਨਿਭਾਇਆ। ਇਸ ਮੌਕੇ ਭੂਮਿਕਾ ਮਹਾਜਨ, ਗੁਰਵਿੰਦਰ ਸਿੰਘ, ਡੀ.ਆਰ.ਸੀ. ਅਸ਼ੋਕ ਕੁਮਾਰ, ਰਮਨ ਖੁੱਲਰ, ਸੁਮਿਤ ਖੁੱਲਰ, ਸੁਮੇਧਾ ਗੁਪਤਾ, ਡਾ: ਕੇਵਲ ਕ੍ਰਿਸ਼ਨ, ਵਿਜੇ ਕਾਂਸਰਾ, ਜਤਿੰਦਰ ਮਹਾਜਨ, ਬਲਵਿੰਦਰ ਸਿੰਘ, ਨਰਿੰਦਰ ਸ਼ਰਮਾ, ਸੰਜੀਵ ਮਹਾਜਨ, ਪੁਰਸ਼ੋਤਮ ਪਾਠਕ, ਤਰਸੇਮ ਲਾਲ ਆਰੀਆ, ਸੰਗੀਤਾ ਆਨੰਦ, ਜੂਨੀਅਰ ਵਿੰਗ ਇੰਚਾਰਜ ਪੂਨਮ ਬਲੋਤਰਾ, ਦੀਪਿਕਾ ਠਾਕੁਰ, ਪੀ.ਆਰ.ਓ. ਸੰਦੀਪ ਠਾਕੁਰ ਤੇ ਸਮੂਹ ਸਟਾਫ਼ ਹਾਜ਼ਰ ਰਿਹਾ।