ਹਲਕਾ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਬਾਰ ਐਸੋਸੀਏਸ਼ਨ ਵਲੋਂ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਵਿਰੋਧ ’ਚ ਕੀਤੀ ਜਾ ਰਹੀ ਹੜਤਾਲ ਖ਼ਤਮ
ਗੁਰਦਾਸਪੁਰ, 28 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਬਾਰ ਐਸੋਸੀਏਸ਼ਨ ਵਲੋਂ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਪ੍ਰਸਤਾਵ ਦੇ ਵਿਰੋਧ ’ਚ ਕੀਤੀ ਜਾ ਰਹੀ ਹੜਤਾਲ ਅੱਜ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਖਤਮ ਕਰਵਾ ਦਿੱਤਾ ਹੈ। ਰਮਨ ਬਹਿਲ ਨੇ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵਕੀਲਾਂ ਨੂੰ ਭਰੋਸਾ ਦਿਵਾਇਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਟੁਕੜੇ ਨਹੀਂ ਹੋਣ ਦਿੱਤੇ ਜਾਣਗੇ ਅਤੇ ਜ਼ਿਲ੍ਹੇ ਦੀ ਪਹਿਚਾਣ ਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਜਾਵੇਗਾ।
ਗੁਰਦਾਸਪੁਰ, 28 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਬਾਰ ਐਸੋਸੀਏਸ਼ਨ ਵਲੋਂ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੇ ਪ੍ਰਸਤਾਵ ਦੇ ਵਿਰੋਧ ’ਚ ਕੀਤੀ ਜਾ ਰਹੀ ਹੜਤਾਲ ਅੱਜ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਦੇ ਯਤਨਾਂ ਸਦਕਾ ਖਤਮ ਕਰਵਾ ਦਿੱਤਾ ਹੈ। ਰਮਨ ਬਹਿਲ ਨੇ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵਕੀਲਾਂ ਨੂੰ ਭਰੋਸਾ ਦਿਵਾਇਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਟੁਕੜੇ ਨਹੀਂ ਹੋਣ ਦਿੱਤੇ ਜਾਣਗੇ ਅਤੇ ਜ਼ਿਲ੍ਹੇ ਦੀ ਪਹਿਚਾਣ ਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੇ ਵਿਕਾਸ ਲਈ ਉਨ੍ਹਾਂ ਪਹਿਲਾਂ ਵੀ ਕਈ ਕਾਰਜ ਕਰਵਾਏ ਹਨ ਤੇ ਭਵਿੱਖ ਵਿਚ ਵੀ ਬਾਰ ਐਸੋਸੀਏਸ਼ਨ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ। ਬਾਰ ਐਸੋਸੀਏਸ਼ਨ ਵਲੋਂ ਪੰਜਾਬ ਦੇ ਮੁੱਖ ਸਕੱਤਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣਾ ਸਮੂਹ ਜ਼ਿਲ੍ਹਾ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਰਮਨ ਬਹਿਲ ਸਮੇਤ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਮੈਂਬਰ ਅਤੇ ਵਕੀਲ ਹਾਜ਼ਰ ਸਨ।