29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਚਾਹਲ ਕਲਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਅੱਚਲ ਸਾਹਿਬ, 28 ਨਵੰਬਰ (ਗੁਰਚਰਨ ਸਿੰਘ)- ਸਾਬਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਵਲੋਂ ਅੱਜ ਪਿੰਡ ਚਾਹਲ ਕਲਾਂ ਵਿਖੇ ਸਰਪੰਚ ਭੁਪਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬਹੁਤ ਸਾਰੇ ਕੀਤੇ ਉਪਰਾਲੇ ਕੀਤੇ ਗਏ ਹਨ, ਜਿਸ ਦੀ ਬਦੌਲਤ ਅੱਜ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-11-2026
ਅੱਚਲ ਸਾਹਿਬ, 28 ਨਵੰਬਰ (ਗੁਰਚਰਨ ਸਿੰਘ)- ਸਾਬਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਵਲੋਂ ਅੱਜ ਪਿੰਡ ਚਾਹਲ ਕਲਾਂ ਵਿਖੇ ਸਰਪੰਚ ਭੁਪਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਬਹੁਤ ਸਾਰੇ ਕੀਤੇ ਉਪਰਾਲੇ ਕੀਤੇ ਗਏ ਹਨ, ਜਿਸ ਦੀ ਬਦੌਲਤ ਅੱਜ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਇਸ ਮੌਕੇ ਸ: ਲਾਡੀ ਨੇ ਸਰਪੰਚ ਭੁਪਿੰਦਰ ਸਿੰਘ ਚਾਹਲ ਦੀ ਤਰੀਫ਼ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸਮੁੱਚੀ ਟੀਮ ਵਲੋਂ ਪਿੰਡ ਦੇ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਭਾਵ ਕਰਵਾਏ ਜਾ ਰਹੇ ਹਨ ਤੇ ਪਿੰਡ ਨੂੰ ਸੁੰਦਰ ਗ੍ਰਾਮ ਬਣਾਉਣ ਲਈ ਆਪਣੇ ਪੱਧਰ ’ਤੇ ਵੀ ਉਪਰਾਲੇ ਕੀਤੇ ਜਾ ਰਹੇ ਹਨ। ਸ: ਲਾਡੀ ਨੇ ਕਿਹਾ ਕਿ ਸਰਪੰਚ ਭੁਪਿੰਦਰ ਸਿੰਘ ਚਾਹਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਮਨ ਖ਼ੁਸ਼ ਹੋ ਗਿਆ ਹੈ। ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਸ: ਬਲਵਿੰਦਰ ਸਿੰਘ ਲਾਡੀ ਦਾ ਪਿੰਡ ਚਾਹਲ ਕਲਾਂ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਚਾਹਲ, ਜਗੀਰਦਾਰ ਸ਼ਿਵਦੇਵ ਸਿੰਘ, ਬਿੱਲੂ ਜਗੀਰਦਾਰ, ਮਨਮੋਹਨ ਸਿੰਘ, ਤਰਸੇਮ ਸਿੰਘ, ਜਗਮੋਹਨ ਸਿੰਘ, ਗੁਰਪਿਆਰ ਸਿੰਘ ਗੋਰਾ, ਸਤਨਾਮ ਸਿੰਘ, ਪੰਚ ਮਲਕੀਤ ਸਿੰਘ, ਪੰਚ ਹੀਰਾ ਸਿੰਘ, ਪੰਚ ਸੋਹਣ ਸਿੰਘ, ਪੰਚ ਮਨਰੀਤ ਸਿੰਘ, ਸਤਨਾਮ ਸਿੰਘ ਬੱਬੀ, ਪੀ.ਏ. ਡਿੰਪਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਵਿੰਦਰ ਸਿੰਘ ਦਕੋਹਾ ਦੇ ਹੱਕ ’ਚ ਵਣਜਾਰਾ ਭਾਈਚਾਰੇ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਅਗਲੀ ਖ਼ਬਰ ਭਾਈ ਜੁਗਰਾਜ ਸਿੰਘ ਵਲੋਂ ਕਿਲ੍ਹਾ ਲਾਲ ਸਿੰਘ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਕ ’ਚ ਪ੍ਰਚਾਰ
Ad Position 24