28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੰਮਤੀ ਮੈਂਬਰ ਕਰਨ ਬਾਠ ਨੇ ਜੋਬਨ ਰੰਧਾਵਾ ਨਾਲ ਕੀਤੀ ਮੁਲਾਕਾਤ

ਧਿਆਨਪੁਰ, 28 ਨਵੰਬਰ (ਕੁਲਦੀਪ ਸਿੰਘ ਸੋਨੂੰ)- ਆਮ ਆਦਮੀ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਗਾਂਹਵਧੂ ਸੋਚ ਦੇ ਮਾਲਕ ਸ: ਹਰਜੋਬਨਜੀਤ ਸਿੰਘ ਰੰਧਾਵਾ ਨੂੰ ਟਿਕਟ ਮਿਲਣ ਨਾਲ ਸਮੁੱਚੇ ਆਪ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਸਰਪੰਚ ਕਰਨਜੀਤ ਬਾਠ ਨੇ ਕੀਤਾ।

Ad Position 21
No active advertisement
ਜੋਬਨ ਰੰਧਾਵਾ ਨਾਲ ਮੁਲਾਕਾਤ ਦੌਰਾਨ ਬਲਾਕ ਸੰਮਤੀ ਮੈਂਬਰ ਕਰਨਜੀਤ ਸਿੰਘ ਸਰਪੰਚ ਬਾਠ। ਤ ਸਵੀਰ : ਕੁਲਦੀਪ ਸਿੰਘ ਸੋਨੂੰ 29-11-2026
ਧਿਆਨਪੁਰ, 28 ਨਵੰਬਰ (ਕੁਲਦੀਪ ਸਿੰਘ ਸੋਨੂੰ)- ਆਮ ਆਦਮੀ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਗਾਂਹਵਧੂ ਸੋਚ ਦੇ ਮਾਲਕ ਸ: ਹਰਜੋਬਨਜੀਤ ਸਿੰਘ ਰੰਧਾਵਾ ਨੂੰ ਟਿਕਟ ਮਿਲਣ ਨਾਲ ਸਮੁੱਚੇ ਆਪ ਵਰਕਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਸਰਪੰਚ ਕਰਨਜੀਤ ਬਾਠ ਨੇ ਕੀਤਾ। ਟਿਕਟ ਮਿਲਣ ਤੋਂ ਬਾਅਦ ਸ: ਹਰਜੋਬਨਜੀਤ ਸਿੰਘ ਰੰਧਾਵਾ ਨੂੰ ਵਿਸ਼ੇਸ਼ ਤੌਰ ’ਤੇ ਮਿਲ ਕੇ ਸੰਮਤੀ ਮੈਂਬਰ ਸਰਪੰਚ ਕਰਨ ਬਾਠ ਨੇ ਚੱਟਾਨ ਵਾਂਗ ਖੜੇ ਹੋ ਕੇ ਹਰ ਸੰਭਵ ਮਦਦ ਕਰਨ ਦਾ ਉਨ੍ਹਾਂ ਨੂੰ ਭਰੋਸਾ ਦਿੱਤਾ। ਸਰਪੰਚ ਬਾਠ ਨੇ ਕਿਹਾ ਕਿ ਉਹ ਤਗੜੇ ਹੋ ਕੇ ਮੋਢੇ ਨਾਲ ਮੋਢਾ ਜੋੜ ਕੇ ਜੋਬਨ ਰੰਧਾਵਾ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਵੱਡੀ ਲੀਡ ਨਾਲ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦੇਣਗੇ। ਉਨ੍ਹਾਂ ਕਿਹਾ ਕਿ ਜੋਬਨ ਰੰਧਾਵਾ ਨੇ ਥੋੜੇ ਸਮੇਂ ਵਿਚ ਹੀ ਹਲਕੇ ਦੇ ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾ ਲਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਵਿਚ ਹਰਜੋਬਨਜੀਤ ਸਿੰਘ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਹਲਕੇ ਦਾ ਵਿਕਾਸ ਕਰਨ ਲਈ ਅੱਗੇ ਆਉਣ।
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਲਾਨੌਰ ’ਚ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਅਗਲੀ ਖ਼ਬਰ ਮਨਵਿੰਦਰ ਸਿੰਘ ਦਕੋਹਾ ਦੇ ਹੱਕ ’ਚ ਵਣਜਾਰਾ ਭਾਈਚਾਰੇ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ
Ad Position 24