28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗਗਨ ਇੰਟਰਨੈਸ਼ਨਲ ਸਕੂਲ ਅਤੇ ਬੀ.ਐੱਡ. ਕਾਲਜ ਕਲਾਨੌਰ ਵਿਖੇ 12ਵਾਂ ਸਾਲਾਨਾ ਖੇਡ ਦਿਵਸ ਮਨਾਇਆ

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਬੀ. ਐੱਮ.

Ad Position 21
No active advertisement
ਅਜੀਤ ਡੈਸਕ 29-11-2026
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਬੀ.ਐੱਮ.ਐੱਸ.ਐੱਮ. ਗਰੁੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਵਿਖੇ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਤੇ ਬੀ.ਐੱਡ. ਕਾਲਜ ਵਲੋਂ 12ਵਾਂ ਸਾਲਾਨਾ ਖੇਡ ਦਿਵਸ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਜਿਨ੍ਹਾਂ ਨੇ ਸਮਾਗਮ ਵਿਚ ਸ਼ਿਰਕਤ ਕਰ ਕੇ ਬੱਚਿਆਂ ਦਾ ਹੌਸਲਾ ਵਧਾਇਆ। ਖੇਡ ਸਮਾਗਮ ਦਾ ਆਗਾਜ਼ ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਵਲੋਂ ਗੁਬਾਰੇ ਛੱਡ ਕੇ ਕੀਤਾ ਗਿਆ। ਉਪਰੰਤ ਮੁੱਖ ਮਹਿਮਾਨ ਐੱਮ.ਡੀ. ਸੁਰਿੰਦਰ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ 100 ਮੀਟਰ, 200 ਮੀਟਰ, ਸੇਕ ਰੇਸ ਤੇ 400 ਮੀਟਰ ਦੌੜ, ਰੱਸੀ ਖਿੱਚਣ, ਲੰਬੀ ਛਾਲ, ਡਿਸਕਸ ਥਰੋਅ, ਸ਼ਾਟਪੁੱਟ ਆਦਿ ਖੇਡ ਮੁਕਾਬਲਿਆਂ ’ਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਚੇਅਰਮੈਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਏ.ਐੱਸ.ਆਈ.ਐੱਸ.ਸੀ. ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ, ਰਾਜ ਤੇ ਰਾਸ਼ਟਰੀ ਪੱਧਰੀ ਖੇਡਾਂ ਵਿਚ ਸੈਸ਼ਨ 2025-2026 ਦੌਰਾਨ 70 ਤਗਮੇ ਅਤੇ ਸੈਸ਼ਨ 2026-2027 ਦੌਰਾਨ 79 ਤਗਮੇ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਰਾਜ ਪੱਧਰੀ ਜੇਤੂ ਵਿਦਿਆਰਥੀਆਂ ਗੁਰਕਿਰਤ ਸਿੰਘ ਤੇ ਰਣਜੋਧਪ੍ਰੀਤ ਸਿੰਘ, ਜਦਕਿ ਰਾਸ਼ਟਰੀ ਪੱਧਰ ਦੇ ਜੇਤੂ ਏਕਮਜੋਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸੈਸ਼ਨ 2025-2026 ਦੌਰਾਨ ਅਕਾਦਮਿਕ ਖੇਤਰ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਲੋਕੇਸ਼ ਵਿਮਲ ਸ਼ੁਕਲਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਵਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਖੇਡ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ, ਕੋਆਰਡੀਨੇਟਰ ਅਰੁਣ ਬਲਹੋਤਰਾ, ਕੋਆਰਡੀਨੇਟਰ ਹਰਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਇਸ ਦੇ ਨਾਲ ਹੀ ਸਕੂਲ ਵਿਚ ਪਲੇਅ ਵੇ ਕਲਾਸਾਂ ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ। ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਦਾਖਲਿਆਂ ’ਤੇ ਵਿਸ਼ੇਸ਼ ਛੋਟ ਵੀ ਦਿੱਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੌਜੋਵਾਲ ’ਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ, ਗਲੀਆਂ-ਨਾਲੀਆਂ ਤੋਂ ਲੈ ਕੇ ਸਟਰੀਟ ਲਾਈਟਾਂ ਤੱਕ ਕੰਮ ਕਰਵਾਏ: ਸਰਪੰ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ’ਚ ਨਵਾਂ ਮੋੜ ਆਵੇਗਾ-ਲਾਟੀ, ਚੀਮਾ
Ad Position 24