28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡਾਕਟਰ ਅਰਸ਼ਦੀਪ ਸਿੰਘ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡਾਂ ’ਚ ਭਰਵੀਆਂ ਮੀਟਿੰਗਾਂ

ਘੁਮਾਣ, 28 ਨਵੰਬਰ (ਬੰਮਰਾਹ)- ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਡਾ. ਅਰਸ਼ਦੀਪ ਸਿੰਘ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਘੁਮਾਣ, 28 ਨਵੰਬਰ (ਬੰਮਰਾਹ)- ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਡਾ. ਅਰਸ਼ਦੀਪ ਸਿੰਘ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਾ. ਅਰਸ਼ਦੀਪ ਸਿੰਘ ਵਲੋਂ ਪਿੰਡ ਐਨੋਕੋਟ ਵਿਖੇ ਸਰਪੰਚ ਅਮਨਦੀਪ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਬੰਧੀ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਹਲਕਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਪਾਲ ਸਿੰਘ ਸੋਹੀ, ਸਰਪੰਚ ਅਮਨਦੀਪ ਸਿੰਘ, ਸਰਪੰਚ ਮਾੜੀ ਬੁੱਚੀਆਂ ਨਿਸ਼ਾਨ ਸਿੰਘ, ਉਪ ਇੰਚਾਰਜ ਸੁਖਜਿੰਦਰ ਸਿੰਘ, ਬਲਾਕ ਪ੍ਰਧਾਨ ਕਾਬਲ ਸਿੰਘ, ਸਰਪੰਚ ਸੋਹੀਆਂ ਦਲਬਾਗ ਸਿੰਘ, ਬਲਾਕ ਪ੍ਰਧਾਨ ਰਣਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਵਿੱਕੀ ਸਰਪੰਚ ਸੰਗਤੂਵਾਲ ਨੂੰ ਸਦਮਾ, ਪਿਤਾ ਮਹਿੰਦਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਗੁਰੂ ਹਰਿ ਰਾਇ ਇੰਟੈਲੀਜੈਂਸ ਟ੍ਰੇਯਰ ਸਕੂਲ ਪੰਜਗਰਾਈਂਆਂ ’ਚ ਖੇਡ ਮੁਕਾਬਲੇ ਕਰਵਾਏ
Ad Position 24