28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭੋਗ ’ਤੇ ਵਿਸ਼ੇਸ਼ : ਮਾਤਾ ਸੁਖਵਿੰਦਰ ਕੌਰ

ਬਟਾਲਾ : ਮਾਤਾ ਸੁਖਵਿੰਦਰ ਕੌਰ ਦਾ ਜਨਮ 6 ਜੂਨ 1954 ਨੂੰ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਾਤਾ ਪ੍ਰਕਾਸ਼ ਕੌਰ ਦੀ ਕੁੱਖੋਂ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਹੋਇਆ। ਮਾਤਾ ਸੁਖਵਿੰਦਰ ਕੌਰ ਦੀਆਂ ਤਿੰਨ ਭੈਣਾਂ ਪਰਮਜੀਤ ਕੌਰ, ਨਰਿੰਦਰ ਕੌਰ ਤੇ ਬਲਵਿੰਦਰ ਕੌਰ ਤੋਂ ਇਲਾਵਾ ਇਕ ਭਰਾ ਮੰਗਲ ਸਿੰਘ ਸੀ।

Ad Position 21
No active advertisement
ਅਜੀਤ ਡੈਸਕ 29-11-2026
ਬਟਾਲਾ : ਮਾਤਾ ਸੁਖਵਿੰਦਰ ਕੌਰ ਦਾ ਜਨਮ 6 ਜੂਨ 1954 ਨੂੰ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਾਤਾ ਪ੍ਰਕਾਸ਼ ਕੌਰ ਦੀ ਕੁੱਖੋਂ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਹੋਇਆ। ਮਾਤਾ ਸੁਖਵਿੰਦਰ ਕੌਰ ਦੀਆਂ ਤਿੰਨ ਭੈਣਾਂ ਪਰਮਜੀਤ ਕੌਰ, ਨਰਿੰਦਰ ਕੌਰ ਤੇ ਬਲਵਿੰਦਰ ਕੌਰ ਤੋਂ ਇਲਾਵਾ ਇਕ ਭਰਾ ਮੰਗਲ ਸਿੰਘ ਸੀ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਪਿੰਡ ਵਡਾਲਾ ਗ੍ਰੰਥੀਆਂ ਦੇ ਸਕੂਲ ਤੋਂ ਪ੍ਰਾਪਤ ਕੀਤੀ ਤੇ ਜੀਵਨ ਦੇ ਮੁੱਢਲੇ ਪੜਾਅ ਤੋਂ ਹੀ ਪਰਿਵਾਰਕ ਕਦਰਾਂ-ਕੀਮਤਾਂ ਤੇ ਨੈਤਿਕ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਇਆ। ਸਾਲ 1976 ਵਿਚ ਆਪ ਦਾ ਵਿਆਹ ਇਲਾਕੇ ਦੇ ਉੱਘੇ ਕਾਰੋਬਾਰੀ ਕੁਲਵੰਤ ਸਿੰਘ ਖਜਾਲਾ ਨਾਲ ਹੋਇਆ। ਵਿਆਹ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰਕ ਜੀਵਨ ਦੀ ਨਵੀਂ ਸ਼ੁਰੂਆਤ ਕੀਤੀ ਤੇ ਇਕ ਸੁਚੱਜੀ ਗ੍ਰਹਿਣੀ ਵਜੋਂ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ। ਉਨ੍ਹਾਂ ਦੇ ਘਰ ਚਾਰ ਪੁੱਤਰਾਂ ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਤੇ ਮਨਿੰਦਰ ਸਿੰਘ ਨੇ ਜਨਮ ਲਿਆ। ਮਾਤਾ ਸੁਖਵਿੰਦਰ ਕੌਰ ਨੇ ਆਪਣੇ ਬੱਚਿਆਂ ਦੀ ਪਰਵਰਿਸ਼ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ-ਨਾਲ ਉੱਚੇ ਨੈਤਿਕ ਮੁੱਲਾਂ, ਮਿਹਨਤ, ਇਮਾਨਦਾਰੀ ਤੇ ਪਰਿਵਾਰਕ ਏਕਤਾ ਦੀ ਮਹੱਤਤਾ ਬਾਰੇ ਵੀ ਸਿੱਖਿਅਤ ਕੀਤਾ। ਉਨ੍ਹਾਂ ਵਲੋਂ ਦਿੱਤੀ ਗਈ ਸਿੱਖਿਆ ਤੇ ਚੰਗੇ ਸੰਸਕਾਰਾਂ ਦਾ ਹੀ ਨਤੀਜਾ ਹੈ ਕਿ ਅੱਜ ਉਨ੍ਹਾਂ ਦੇ ਚਾਰੇ ਪੁੱਤਰ ਆਪਣਾ-ਆਪਣਾ ਕਾਰੋਬਾਰ ਕਰ ਰਹੇ ਹਨ ਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾ ਰਹੇ ਹਨ। ਮਾਤਾ ਸੁਖਵਿੰਦਰ ਕੌਰ ਨੇਕਦਿਲ, ਮਿਲਾਪੜੇ ਤੇ ਧਾਰਮਿਕ ਵਿਚਾਰਾਂ ਦੇ ਮਾਲਕ ਸਨ। ਉਹ ਹਮੇਸ਼ਾ ਪਰਿਵਾਰਕ ਰਿਸ਼ਤਿਆਂ ਦੀ ਮਰਿਆਦਾ, ਆਪਸੀ ਪਿਆਰ ਤੇ ਸਾਂਝ ਨੂੰ ਮਹੱਤਵ ਦਿੰਦੇ ਸਨ। ਮਿਤੀ 21 ਨਵੰਬਰ ਨੂੰ ਮਾਤਾ ਸੁਖਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ ਅਤੇ ਸਨੇਹੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰ ਵਲੋਂ ਸਵ. ਮਾਤਾ ਸੁਖਵਿੰਦਰ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦਾ ਭੋਗ 30 ਨਵੰਬਰ, ਦਿਨ ਸੋਮਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਵੇਗਾ। ਉਪਰੰਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਗੁਰੂ ਤੇਗ ਬਹਾਦਰ ਕਾਲੋਨੀ ਬਟਾਲਾ ਵਿਖੇ ਦੁਪਹਿਰ 12 ਵਜੇ ਤੋਂ 1:30 ਵਜੇ ਤੱਕ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। -ਸਤਿੰਦਰ ਸਿੰਘ
Ad Position 22
No active advertisement
ਪਿਛਲੀ ਖ਼ਬਰ ਜਥੇ. ਚੰਨਣ ਸਿੰਘ ਬਾਠ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਐਡਵੋਕੇਟ ਵਿੱਕੀ ਸਰਪੰਚ ਸੰਗਤੂਵਾਲ ਨੂੰ ਸਦਮਾ, ਪਿਤਾ ਮਹਿੰਦਰ ਸਿੰਘ ਦਾ ਦਿਹਾਂਤ
Ad Position 24