28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੀ.ਡਬਲਿਯੂ.ਐਸ. ਅਰਲੀ ਈਅਰਜ਼ ਤੇ ਪ੍ਰਤਾਪ ਵਰਲਡ ਸਕੂਲ ਵਿਖੇ ਫਾਊਂਡਰਜ਼ ਡੇਅ ਮਨਾਇਆ

ਪਠਾਨਕੋਟ, 28 ਨਵੰਬਰ (ਸੰਧੂ)- ਪੀ. ਡਬਲਿਯੂ.

Ad Position 21
No active advertisement
ਅਜੀਤ ਡੈਸਕ 29-11-2026
ਪਠਾਨਕੋਟ, 28 ਨਵੰਬਰ (ਸੰਧੂ)- ਪੀ.ਡਬਲਿਯੂ.ਐਸ. ਅਰਲੀ ਈਅਰਜ਼ ਅਤੇ ਪ੍ਰਤਾਪ ਵਰਲਡ ਸਕੂਲ ਵਲੋਂ ਫਾਊਂਡਰਜ਼ ਡੇਅ ਮਨਾਇਆ ਗਿਆ। ਇਸ ਮੌਕੇ ਸ਼ਾਨਦਾਰ ਸਮਾਗਮ ਵਿਚ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਬਾਖੂਬੀ ਪ੍ਰਦਰਸ਼ਨ ਕੀਤਾ। ਸਮਾਗਮ ਵਿਚ ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ/ਡੈਮਜ਼ ਵਿਜੇ ਕੁਮਾਰ ਗਰਗ ਨੇ ਮੁੱਖ ਮਹਿਮਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਸਕੂਲ ਤੇ ਪ੍ਰਤਾਪ ਗਰੁੱਪ ਨਾਲ 15 ਸਾਲਾ ਤੋਂ ਵੱਧ ਸਮੇਂ ਤੋਂ ਜੁੜ ਕੇ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਡਾਇਰੈਕਟਰ ਸਨੀ ਮਹਾਜਨ ਨੇ ਫਾਊਂਡਰਜ਼ ਡੇਅ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਤੇ ਸਮੁੱਚੇ ਪ੍ਰਬੰਧਕੀ ਸਟਾਫ਼ ਦੀ ਭਰਵੀਂ ਸ਼ਮੂਲੀਅਤ ਰਹੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਭੋਆ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਹੋ ਰਹੀ ਮਜ਼ਬੂਤ- ਲੱਕੀ, ਛੀਨਾ, ਢਿੱਲੋਂ ਅਗਲੀ ਖ਼ਬਰ ਜਥੇ. ਚੰਨਣ ਸਿੰਘ ਬਾਠ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24