28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਗੱਠਜੋੜ ਸਰਕਾਰ ਜ਼ਰੂਰੀ- ਡਾ. ਬਚਨ/ਜਤਿੰਦਰ/ਰਣਜੀਤ

ਘਰੋਟਾ, 28 ਨਵੰਬਰ (ਸੰਜੀਵ ਗੁਪਤਾ)- ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕ ਮਜ਼ਬੂਤੀ ਲਈ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਵਿਚ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਕੇਂਦਰ ਸਰਕਾਰ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਕੇ ਸੂਬੇ ਦੇ ਵਿਕਾਸ ਲਈ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਾਪਤ ਕਰ ਸਕੇ।

Ad Position 21
No active advertisement
ਡਾ. ਬਚਨ ਲਾਲ, ਜਤਿੰਦਰ ਕੁਮਾਰ, ਰਣਜੀਤ ਸਿੰਘ ਨੱਕੀ 29-11-2026
ਘਰੋਟਾ, 28 ਨਵੰਬਰ (ਸੰਜੀਵ ਗੁਪਤਾ)- ਪੰਜਾਬ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕ ਮਜ਼ਬੂਤੀ ਲਈ ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਵਿਚ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਕੇਂਦਰ ਸਰਕਾਰ ਨਾਲ ਬਿਹਤਰ ਤਾਲਮੇਲ ਸਥਾਪਿਤ ਕਰਕੇ ਸੂਬੇ ਦੇ ਵਿਕਾਸ ਲਈ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਾਪਤ ਕਰ ਸਕੇ। ਇਹ ਵਿਚਾਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ: ਬਚਨ ਲਾਲ ਅਤੇ ਭਾਜਪਾ ਯੁਵਾ ਮੋਰਚਾ ਦੇ ਸਰਕਲ ਮੁੱਖ ਸਕੱਤਰ ਜਤਿੰਦਰ ਕੁਮਾਰ, ਜ਼ਿਲਾ ਕਾਰਜਕਾਰਨੀ ਮੈਂਬਰ ਸੇਵਾ ਮੁਕਤ ਵਾਈਸ ਪ੍ਰਿੰਸੀਪਲ ਰਣਜੀਤ ਸਿੰਘ ਨੱਕੀ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦੇਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਅਜਿਹੀ ਸਰਕਾਰ ਦੀ ਲੋੜ ਹੈ ਜੋ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰ ਸਕੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਵਿਚ ਵਿਕਾਸ ਦੇ ਨਵੇਂ ਰਾਹ ਖੁੱਲ੍ਹ ਸਕਦੇ ਹਨ, ਕੇਂਦਰ ਨਾਲ ਤਾਲਮੇਲ ਰਾਹੀਂ ਸੂਬੇ ਲਈ ਵਿੱਤੀ ਸਹਾਇਤਾ, ਨਵੇਂ ਪ੍ਰੋਜੈਕਟ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਧੇਰੇ ਮੌਕੇ ਪ੍ਰਾਪਤ ਕੀਤੇ ਜਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਡੇਰਾ ਬਾਬਾ ਬਸੰਤਪੁਰੀ ਵਿਖੇ ਹਾਕੀ ਖਿਡਾਰੀਆਂ ਨੂੰ 20 ਕਿੱਟਾਂ ਵੰਡੀਆਂ ਅਗਲੀ ਖ਼ਬਰ ਹਲਕਾ ਭੋਆ ’ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਹੋ ਰਹੀ ਮਜ਼ਬੂਤ- ਲੱਕੀ, ਛੀਨਾ, ਢਿੱਲੋਂ
Ad Position 24