28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

–ਮਾਮਲਾ ਬੀ.ਐੱਸ.ਐੱਫ. ਦੀ ਗੋਲੀਬਾਰੀ ਦੌਰਾਨ ਪਾਕਿਸਤਾਨੀ ਘੁਸਪੈਠੀਏ ਦੀ ਮੌਤ ਦਾ– ਮ੍ਰਿਤਕ ਦੀ ਪਹਿਚਾਣ ਲਈ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ’ਚ 72 ਘੰਟਿਆਂ ਲਈ ਰੱਖੀ

ਪਠਾਨਕੋਟ, 28 ਨਵੰਬਰ (ਵਿਨੋਦ)- ਪਿਛਲੇ ਦਿਨਾਂ ਦੌਰਾਨ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਪਹਾੜੀਪੁਰ ਪੋਸਟ ਨੇੜੇ ਭਾਰਤੀ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਅਣਪਛਾਤੇ ਵਿਅਕਤੀ ਨੂੰ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ. ਐੱਸ.

Ad Position 21
No active advertisement
ਮ੍ਰਿਤਕ ਘੁਸਪੈਠੀਏ ਦੀ ਤਸਵੀਰ। 29-11-2026
ਪਠਾਨਕੋਟ, 28 ਨਵੰਬਰ (ਵਿਨੋਦ)- ਪਿਛਲੇ ਦਿਨਾਂ ਦੌਰਾਨ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਪਹਾੜੀਪੁਰ ਪੋਸਟ ਨੇੜੇ ਭਾਰਤੀ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਅਣਪਛਾਤੇ ਵਿਅਕਤੀ ਨੂੰ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ) ਦੇ ਜਵਾਨਾਂ ਵਲੋਂ ਗੋਲੀ ਮਾਰ ਦਿੱਤੀ ਗਈ ਸੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਮੁੱਢਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਪਾਕਿਸਤਾਨੀ ਘੁਸਪੈਠੀਆ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਨਰੋਟ ਜੈਮਲ ਸਿੰਘ ਦੇ ਮੁੱਖ ਅਫ਼ਸਰ ਐੱਸ.ਆਈ ਦਲਜੀਤ ਸਿੰਘ ਨੇ ਦੱਸਿਆ ਕਿ 26 ਤੇ 27 ਨਵੰਬਰ ਦੀ ਦਰਮਿਆਨੀ ਰਾਤ ਨੂੰ ਪਹਾੜੀਪੁਰ ਪੋਸਟ ਦੇ ਇਲਾਕੇ ਵਿਚ ਇਕ ਅਣਪਛਾਤਾ ਵਿਅਕਤੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਸਰਹੱਦ ਦੀ ਸੁਰੱਖਿਆ ਲਈ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ ਉਸ ਨੂੰ ਰੁਕਣ ਦੀ ਚਿਤਾਵਨੀ ਦਿੱਤੀ ਗਈ ਪਰ ਉਸ ਵਲੋਂ ਅੱਗੇ ਵਧਣ ਦੀ ਕੋਸ਼ਿਸ਼ ਜਾਰੀ ਰੱਖੀ ਗਈ। ਉਪਰੰਤ ਜਵਾਨਾਂ ਵਲੋਂ ਕੀਤੀ ਫਾਇਰਿੰਗ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵਲੋਂ ਪਹੁੰਚ ਕੇ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਮ੍ਰਿਤਕ ਦੀ ਪਹਿਚਾਣ ਨਾ ਹੋ ਸਕਣ ਕਾਰਨ ਉਸ ਦੀ ਲਾਸ਼ ਨੂੰ ਸ਼ਨਾਖਤ ਲਈ ਅਗਲੇ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਪਠਾਨਕੋਟ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਢਡਵਾਲ ਪਿੰਡ ਵਿਚੋਂ ਲੰਘਦੀ ਖੱਡ ਉਪਰ ਪੁਲ ਬਣਾਉਣ ਦਾ ਕੰਮ ਹੋਇਆ ਸ਼ੁਰੂ ਅਗਲੀ ਖ਼ਬਰ ਪਿੰਡ ਡੇਰਾ ਬਾਬਾ ਬਸੰਤਪੁਰੀ ਵਿਖੇ ਹਾਕੀ ਖਿਡਾਰੀਆਂ ਨੂੰ 20 ਕਿੱਟਾਂ ਵੰਡੀਆਂ
Ad Position 24