29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਕੈਪਟਨ ਬਾਠ ਨਾਲ ਕੀਤੀ ਮੀਟਿੰਗ

ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕੈਪਟਨ ਬਲਬੀਰ ਸਿੰਘ ਬਾਠ ਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਤੇ ਉਨ੍ਹਾਂ ਨਾਲ ਹਲਕੇ ਦੇ ਮੌਜੂਦਾ ਹਾਲਾਤ, ਵਰਕਰਾਂ ਦੀਆਂ ਮੁਸ਼ਕਲਾਂ ਅਤੇ ਪਾਰਟੀ ਦੀ ਮਜ਼ਬੂਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕੈਪਟਨ ਬਲਬੀਰ ਸਿੰਘ ਬਾਠ ਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਤੇ ਉਨ੍ਹਾਂ ਨਾਲ ਹਲਕੇ ਦੇ ਮੌਜੂਦਾ ਹਾਲਾਤ, ਵਰਕਰਾਂ ਦੀਆਂ ਮੁਸ਼ਕਲਾਂ ਅਤੇ ਪਾਰਟੀ ਦੀ ਮਜ਼ਬੂਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਕਤ ਦੋਵਾਂ ਆਗੂਆਂ ਨੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਵੀ ਬਣਾਈ ਗਈ। ਉਨ੍ਹਾਂ ਆਖਿਆ ਕਿ ਹਲਕੇ ਦੇ ਪਿੰਡ-ਪਿੰਡ ਜਾ ਕੇ ਵਰਕਰਾਂ ਨੂੰ ਜੋੜਿਆ ਜਾਵੇਗਾ, ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਅਗਵਾਈ ਵਾਲੀ ਪੂਰਨ ਬਹੁਮਤ ਦੀ ਸਰਕਾਰ ਬਣੇਗੀ। ਇਸ ਮੌਕੇ ਮਾਸਟਰ ਮਨਜੀਤ ਸਿੰਘ ਕੀੜੀ ਮੈਂਬਰ ਪੀ.ਏ.ਸੀ., ਕੁਲਦੀਪ ਸਿੰਘ ਮੂੜ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਰਕਲ ਪ੍ਰਧਾਨ ਹਰਚੋਵਾਲ, ਦਰਸ਼ਨ ਸਿੰਘ ਔਲਖ, ਹਰਜੀਤ ਸਿੰਘ ਬਸਰਾਵਾਂ, ਗੁਰਪ੍ਰੀਤ ਸਿੰਘ ਭੋਮਾ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਤੋਂ ਵੱਡਾ ਜਥਾ ਮੋਗਾ ਪਹੁੰਚੇਗਾ :... ਅਗਲੀ ਖ਼ਬਰ ਸ਼ੋਭਾ ਯਾਤਰਾ ਦਾ ਸਵਾਗਤ ਜਾਹੋ ਜਲਾਲ ਨਾਲ ਕੀਤਾ ਜਾਵੇਗਾ : ਲੰਬੜਦਾਰ
Ad Position 24