ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਮੇਜਰ ਧਿਆਨ ਚੰਦ ਸਪੋਰਟਸ ਮੀਟ-2026-27 ਉਤਸ਼ਾਹ ਨਾਲ ਕਰਵਾਈ
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਮੇਜਰ ਧਿਆਨ ਚੰਦ ਸਪੋਰਟਸ ਮੀਟ 2026-27 ਬੜੇ ਹੀ ਉਤਸ਼ਾਹ, ਜੋਸ਼ ਤੇ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਖੇਡ ਸਮਾਰੋਹ ’ਚ ਸਕੂਲ ਦੀ ਚੇਅਰਪਰਸਨ ਅਮਰਜੀਤ ਕੌਰ ਸੇਖਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਡਾ.
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਜੱਸ ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਮੇਜਰ ਧਿਆਨ ਚੰਦ ਸਪੋਰਟਸ ਮੀਟ 2026-27 ਬੜੇ ਹੀ ਉਤਸ਼ਾਹ, ਜੋਸ਼ ਤੇ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਖੇਡ ਸਮਾਰੋਹ ’ਚ ਸਕੂਲ ਦੀ ਚੇਅਰਪਰਸਨ ਅਮਰਜੀਤ ਕੌਰ ਸੇਖਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਡਾ. ਸੁਨੀਲ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਸਕੂਲ ਪ੍ਰਬੰਧਕਾਂ ਤੇ ਸਟਾਫ਼ ਵਲੋਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਚਾਰ ਹਾਊਸਾਂ ਦੇ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ ਜਿਸ ਦੌਰਾਨ ਵਿਦਿਆਰਥੀਆਂ ਨੇ ਅਨੁਸ਼ਾਸਨ, ਏਕਤਾ ਤੇ ਟੀਮ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਉਪਰੰਤ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਾ ਸ਼ਾਨਦਾਰ ਗਿੱਧਾ ਪੇਸ਼ ਕੀਤਾ ਗਿਆ। ਖੇਡ ਮੁਕਾਬਲਿਆਂ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਤੋਂ ਲੈ ਕੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਤੇ ਖੇਡਾਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਟੱਗ ਆਫ਼ ਵਾਰ (ਰੱਸਾਕਸ਼ੀ) ਸਮੇਤ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਖੇਡ ਭਾਵਨਾ, ਸਰੀਰਕ ਚੁਸਤੀ, ਹੌਸਲੇ ਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਮਨਦੀਪ ਸਿੰਘ ਨੇ ਮੁੱਖ ਮਹਿਮਾਨ ਅਮਰਜੀਤ ਕੌਰ ਸੇਖਵਾਂ ਅਤੇ ਵਿਸ਼ੇਸ਼ ਮਹਿਮਾਨ ਡਾ. ਸੁਨੀਲ ਕੁਮਾਰ ਦਾ ਸਮਾਰੋਹ ਵਿਚ ਸ਼ਿਰਕਤ ਕਰਨ ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਦਿਲੋਂ ਧੰਨਵਾਦ ਕੀਤਾ। ਅੰਤ ਵਿਚ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।