ਕਾਰਜਕਾਰੀ ਮੈਂਬਰ ਜਥੇ: ਗੋਰਾ ਦੇ ਗ੍ਰਹਿ ਵਿਖੇ ਧਾਰਮਿਕ ਸਮਾਗਮ ਕਰਵਾਇਆ
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਗ੍ਰਹਿ ਕਾਦੀਆਂ ਵਿਖੇ ਕਰਵਾਇਆ ਗਿਆ । ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਗ੍ਰਹਿ ਵਿਖੇ ਬੀਤੇ ਦੋ ਰੋਜ਼ਾ ਤੋਂ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।
ਗ
ਗੁਰਮਤਿ ਸਮਾਗਮ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ, ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ, ਕੰਵਲਪ੍ਰੀਤ ਸਿੰਘ ਕਾਕੀ ਤੇ ਹੋਰ ਮਾਨਮੱਤੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
30-11-2026
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਬਾਪੂ ਪਿਆਰਾ ਸਿੰਘ ਭਾਟੀਆ ਦੇ ਸਮੂਹ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਗ੍ਰਹਿ ਕਾਦੀਆਂ ਵਿਖੇ ਕਰਵਾਇਆ ਗਿਆ । ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਗ੍ਰਹਿ ਵਿਖੇ ਬੀਤੇ ਦੋ ਰੋਜ਼ਾ ਤੋਂ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ। ਸਟੇਜ ਸਕੱਤਰ ਦੀ ਭੂਮਿਕਾ ਦਵਿੰਦਰ ਪਾਲ ਸਿੰਘ ਭਾਟੀਆ ਰਿਟਾਇਰ ਐਕਸੀਅਨ ਮੰਡੀ ਬੋਰਡ ਨੇ ਬਾਖੂਬੀ ਨਿਭਾਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਨੇ ਆਪਣੇ ਸੰਬੋਧਨ ਵਿਚ ਜਥੇਦਾਰ ਗੋਰਾ ਤੇ ਸਮੂਹ ਭਾਟੀਆ ਪਰਿਵਾਰ ਨੂੰ ਵਧਾਈ ਦਿੱਤੀ। ਇਸ ਦੌਰਾਨ ਜਥੇਦਾਰ ਗੋਰਾ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਬਾਬਾ ਸਰਵਨ ਸਿੰਘ ਮਲਕਪੁਰ ਵਾਲੇ, ਬਾਬਾ ਹਰੀ ਸਿੰਘ ਗੁਰਦੁਆਰਾ ਫਲਾਹੀ ਸਾਹਿਬ, ਬਾਬਾ ਗੁਰਮੇਜ ਸਿੰਘ ਗੁਰਦੁਆਰਾ ਭੋਰਾ ਸਾਹਿਬ ਭਾਗੀਆ, ਬਾਬਾ ਦਲੇਰ ਸਿੰਘ ਗੁਰਦੁਆਰਾ ਫਲਾਹੀ ਸਾਹਿਬ ਵਾਲੇ, ਬਾਬਾ ਕਰਮ ਸਿੰਘ ਖਾਰੇ ਵਾਲੇ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਬੀਬੀ ਚਰਨਜੀਤ ਕੌਰ ਬਾਜਵਾ ਸਾਬਕਾ ਵਿਧਾਇਕ ਕਾਦੀਆਂ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ, ਨਰਿੰਦਰ ਸਿੰਘ ਬਾੜਾ ਸੀਨੀਅਰ ਅਕਾਲੀ ਲੀਡਰ ਹਲਕਾ ਦੀਨਾਨਗਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਹਿਮਦੀਆਂ ਜਮਾਤ ਤੋਂ ਮੋਮਨ, ਬੀਬੀ ਸ਼ਰਨਜੀਤ ਕੌਰ ਜਿੰਦੜ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸਤਨਾਮ ਸਿੰਘ ਰਿਆੜ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਸ਼ਮਸ਼ੇੇਰ ਸਿੰਘ ਚੀਮਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ, ਪਲਵਿੰਦਰ ਸਿੰਘ ਲੰਬੜਦਾਰ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਅਜਾਦਦੀਪ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਮਨਜੀਤ ਸਿੰਘ ਤਲਵੰਡੀ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਅਵਤਾਰ ਸਿੰਘ ਚੀਮਾ ਸਾਬਕਾ ਸਰਕਲ ਪ੍ਰਧਾਨ, ਬਲਰਾਜ ਸਿੰਘ ਕੋਟਲਾ ਮੂਸਾ, ਡਾਕਟਰ ਲਖਬੀਰ ਸਿੰਘ ਬੁੱਟਰ, ਕੁਲਬੀਰ ਸਿੰਘ ਚਾਹ ਗਿੱਲ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਕੁਲਵੰਤ ਸਿੰਘ ਕੌਂਸਲਰ, ਅਮਰਜੀਤ ਸਿੰਘ ਵੀ.ਕੇ., ਐਡਵੋਕੇਟ ਸਰਬਜੀਤ ਸਿੰਘ ਮਾਨ ਆਦਿ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ।