30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਉੱਤਰੀ ਜ਼ੋਨ ਲੁਬਾਣਾ-ਬੰਜਾਰਾ ਮਹਾਂਸਭਾ ਦਾ ਗਠਨ, ਬ੍ਰਿਗਰੇਡੀਅਰ ਮਨਜੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਬ੍ਰਿਗੇਡੀਅਰ ਮਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਉੱਤਰੀ ਜ਼ੋਨ ਲੁਬਾਣਾ-ਬੰਜਾਰਾ ਮਹਾਂ ਸਭਾ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਨੂੰ ਅੱਠ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਚੰਡੀਗੜ੍ਹ, ਦਿੱਲੀ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਤੇ ਇਸ ਦੀਆਂ ਗਤੀਵਿਧੀਆਂ ਦਾ ਤਾਲਮੇਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Ad Position 21
No active advertisement
ਅਜੀਤ ਡੈਸਕ 30-11-2026
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਬ੍ਰਿਗੇਡੀਅਰ ਮਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਉੱਤਰੀ ਜ਼ੋਨ ਲੁਬਾਣਾ-ਬੰਜਾਰਾ ਮਹਾਂ ਸਭਾ ਦਾ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਨੂੰ ਅੱਠ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਚੰਡੀਗੜ੍ਹ, ਦਿੱਲੀ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਤੇ ਇਸ ਦੀਆਂ ਗਤੀਵਿਧੀਆਂ ਦਾ ਤਾਲਮੇਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਪਹਿਲਕਦਮੀ ਤਹਿਤ ਸਭ ਤੋਂ ਪਹਿਲਾਂ ਸੂਬਾ ਪੱਧਰ ’ਤੇ ਮਹਾਂਸਭਾਵਾਂ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਜ਼ਿਲ੍ਹਾ, ਤਹਿਸੀਲ ਤੇ ਪਿੰਡ ਪੱਧਰ ’ਤੇ ਜਥੇਬੰਦਕ ਇਕਾਈਆਂ ਬਣਾਈਆਂ ਜਾਣਗੀਆਂ ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ, ਲੋਕਤਾਂਤਰਿਕ ਨੁਮਾਇੰਦਗੀ ਤੇ ਪ੍ਰਭਾਵਸ਼ਾਲੀ ਜਥੇਬੰਦਕ ਤਾਲਮੇਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮਹੱਤਵਪੂਰਨ ਪਹਿਲਕਦਮੀ ਦੇ ਪਿੱਛੇ ਸ੍ਰੀ ਰਮੇਸ਼ਵਰ ਨਾਇਕ ਦੀ ਦੂਰਅੰਦੇਸ਼ੀ ਸੋਚ ਤੇ ਪ੍ਰੇਰਨਾ ਹੈ, ਜੋ ਬਾਬਾ ਮੱਖਣ ਸ਼ਾਹ ਲੁਬਾਣਾ ਦੀ 15ਵੀਂ ਪੀੜ੍ਹੀ ਦੇ ਵੰਸ਼ਜ ਹਨ। ਉਹ ਭਾਈਚਾਰੇ ਨੂੰ ਇਕ ਮਜ਼ਬੂਤ ਅਤੇ ਇਕਜੁੱਟ ਜਥੇਬੰਦਕ ਢਾਂਚੇ ਹੇਠ ਇਕੱਠਾ ਕਰਨ ਲਈ ਲਗਾਤਾਰ ਪ੍ਰੇਰਿਤ ਕਰ ਰਹੇ ਹਨ। ਇਕੱਲੇ ਪੰਜਾਬ ਵਿਚ ਹੀ ਇਸ ਭਾਈਚਾਰੇ ਦੀ ਅਨੁਮਾਨਿਤ ਆਬਾਦੀ ਲਗਪਗ 9 ਲੱਖ ਹੈ, ਜੋ ਸੂਬੇ ਦੇ 241 ਪਿੰਡਾਂ ’ਚ ਵਸੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਬਾਜਵਾ ਪਰਿਵਾਰ ਸ਼ਾਨ ਨਾਲ ਜਿੱਤੇਗਾ : ਧਰਮਜੋਤ ਸਿੰਘ, ਜਗਦੇਵ ਸਿੰਘ ਅਗਲੀ ਖ਼ਬਰ ਵੀਲ੍ਹਾ ਤੇਜਾ ਵਿਚ ਸਰਬੱਤ ਦਾ ਭਲਾ ਸਮਾਜ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ
Ad Position 24