30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਬਾਜਵਾ ਪਰਿਵਾਰ ਸ਼ਾਨ ਨਾਲ ਜਿੱਤੇਗਾ : ਧਰਮਜੋਤ ਸਿੰਘ, ਜਗਦੇਵ ਸਿੰਘ

ਕਿਲ੍ਹਾ ਲਾਲ ਸਿੰਘ, 29 ਨਵੰਬਰ (ਬਲਬੀਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਹੋਣ ਨਾਲ ਕਾਂਗਰਸ ਪਾਰਟੀ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ’ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਲੋਕ ਪਹਿਲਾਂ ਹੀ ਨਕਾਰ ਚੁੱਕੇ ਹਨ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ ਬਾਜਵਾ ਪਰਿਵਾਰ ਲਗਾਤਾਰ ਇਹ ਸੀਟ ਜਿੱਤਦਾ ਆ ਰਿਹਾ ਹੈ। ਹਲਕੇ ਦੇ ਲੋਕ ਹਮੇਸ਼ਾ ਬਾਜਵਾ ਪਰਿਵਾਰ ਨੂੰ ਮਾਣ ਦਿੰਦੇ ਰਹੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਬਾਜਵਾ ਪਰਿਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ।

Ad Position 21
No active advertisement
ਜਗਦੇਵ ਸਿੰਘ, ਧਰਮਜੋਤ ਸਿੰਘ 30-11-2026
ਕਿਲ੍ਹਾ ਲਾਲ ਸਿੰਘ, 29 ਨਵੰਬਰ (ਬਲਬੀਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਹੋਣ ਨਾਲ ਕਾਂਗਰਸ ਪਾਰਟੀ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ’ਤੇ ਕੋਈ ਅਸਰ ਨਹੀਂ ਪਵੇਗਾ, ਕਿਉਂਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਲੋਕ ਪਹਿਲਾਂ ਹੀ ਨਕਾਰ ਚੁੱਕੇ ਹਨ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ ਬਾਜਵਾ ਪਰਿਵਾਰ ਲਗਾਤਾਰ ਇਹ ਸੀਟ ਜਿੱਤਦਾ ਆ ਰਿਹਾ ਹੈ। ਹਲਕੇ ਦੇ ਲੋਕ ਹਮੇਸ਼ਾ ਬਾਜਵਾ ਪਰਿਵਾਰ ਨੂੰ ਮਾਣ ਦਿੰਦੇ ਰਹੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਬਾਜਵਾ ਪਰਿਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਦੇ ਚੇਅਰਮੈਨ ਜਗਦੇਵ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਭਾਗੋਵਾਲ ਨੇ ਕੀਤਾ। ਇਨ੍ਹਾਂ ਕਾਂਗਰਸੀਆਂ ਆਗੂਆਂ ਨੇ ਕਿਹਾ ਕਿ ਬਾਜਵਾ ਪਰਿਵਾਰ ਹਮੇਸ਼ਾ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿਚ ਹਰ ਵੇਲੇ ਹਾਜ਼ਰ ਰਹਿੰਦਾ ਹੈ ਤੇ ਹਰ ਇਕ ਦੀ ਗੱਲ ਸੁਣ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦੇ ਹਨ। ਪਿਛਲੀ ਕਾਂਗਰਸ ਸਰਕਾਰ ਦੌਰਾਨ ਹਲਕੇ ਦਾ ਵੱਡੀ ਪੱਧਰ ’ਤੇ ਵਿਕਾਸ ਕਰਵਾਇਆ ਗਿਆ ਸੀ, ਜਿਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ, ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਕਾਰਨ ਲੋਕ ਇਹ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ। ਇਸ ਲਈ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸਾਰੇ ਹੀ ਲੋਕ ਅੱਜ ਵੀ ਬਾਜਵਾ ਪਰਿਵਾਰ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਨੂੰ 2027 ਵਿਚ ਜਿਤਾਉਣ ਲਈ ਪੱਬਾਂ ਭਰ ਹਨ।
Ad Position 22
No active advertisement
ਪਿਛਲੀ ਖ਼ਬਰ ਨਵਦੀਪ ਸਿੰਘ, ਮਾ. ਸੁਰਿੰਦਰ ਸਿੰਘ, ਗੁਰਮੰਗਤ ਸਿੰਘ, ਰੁਪਿੰਦਰਜੀਤ ਸਿੰਘ, ਗੁਨਿਦਰਜੀਤ ਸਿੰਘ ਸੰਗਤਾਂ ਦੀਆਂ ਧਾਰਮਿਕ ਭਾਵਨ... ਅਗਲੀ ਖ਼ਬਰ ਉੱਤਰੀ ਜ਼ੋਨ ਲੁਬਾਣਾ-ਬੰਜਾਰਾ ਮਹਾਂਸਭਾ ਦਾ ਗਠਨ, ਬ੍ਰਿਗਰੇਡੀਅਰ ਮਨਜੀਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਚੁਣੇ
Ad Position 24