30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਵਦੀਪ ਸਿੰਘ, ਮਾ. ਸੁਰਿੰਦਰ ਸਿੰਘ, ਗੁਰਮੰਗਤ ਸਿੰਘ, ਰੁਪਿੰਦਰਜੀਤ ਸਿੰਘ, ਗੁਨਿਦਰਜੀਤ ਸਿੰਘ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ

ਘੁਮਾਣ, 29 ਨਵੰਬਰ (ਬੰਮਰਾਹ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਲਈ ਬਣਾਏ ਗਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕੀਤੇ ਜਾਣ ਕਾਰਨ ਸਿੱਖ ਸੰਗਤਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਸੰਗਤਾਂ ਲੰਬੇ ਸਮੇਂ ਤੋਂ ਇਸ ਲਾਂਘੇ ਦੇ ਮੁੜ ਖੁੱਲ੍ਹਣ ਦੀ ਉਡੀਕ ਕਰ ਰਹੀਆਂ ਹਨ ਤਾਂ ਜੋ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣ।

Ad Position 21
No active advertisement
ਅਜੀਤ ਡੈਸਕ 30-11-2026
ਘੁਮਾਣ, 29 ਨਵੰਬਰ (ਬੰਮਰਾਹ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਲਈ ਬਣਾਏ ਗਏ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕੀਤੇ ਜਾਣ ਕਾਰਨ ਸਿੱਖ ਸੰਗਤਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਸੰਗਤਾਂ ਲੰਬੇ ਸਮੇਂ ਤੋਂ ਇਸ ਲਾਂਘੇ ਦੇ ਮੁੜ ਖੁੱਲ੍ਹਣ ਦੀ ਉਡੀਕ ਕਰ ਰਹੀਆਂ ਹਨ ਤਾਂ ਜੋ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰ ਸਕਣ। ਇਸ ਸਬੰਧੀ ਐਨ.ਆਰ.ਆਈ. ਨਵਦੀਪ ਸਿੰਘ ਯੂ.ਐਸ.ਏ., ਮਾਸਟਰ ਸੁਰਿੰਦਰ ਸਿੰਘ ਬੇਦੀ ਯੂ.ਐਸ.ਏ., ਗੁਰਮੰਗਤ ਸਿੰਘ ਮੱਲੀ, ਰੁਪਿੰਦਰਜੀਤ ਸਿੰਘ ਮੱਲ੍ਹੀ ਕੈਨੇਡਾ, ਗੁਨਿਦਰਜੀਤ ਸਿੰਘ ਮੱਲੀ ਕੈਨੇਡਾ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਆਸਥਾ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਤੋਂ ਜਲਦ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਧਾਰਮਿਕ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਿਮ ਵਰ੍ਹੇ ਬਤੀਤ ਕੀਤੇ ਸਨ। ਲਾਂਘਾ ਬੰਦ ਹੋਣ ਕਾਰਨ ਦੇਸ਼-ਵਿਦੇਸ਼ ਵਿਚ ਵੱਸਦੀਆਂ ਸੰਗਤਾਂ ਆਪਣੇ ਇਸ ਪਵਿੱਤਰ ਅਸਥਾਨ ਦੇ ਸਿੱਧੇ ਦਰਸ਼ਨਾਂ ਤੋਂ ਵਾਂਝੀਆਂ ਹੋ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਬੰਧਤ ਪੱਧਰ ’ਤੇ ਗੱਲਬਾਤ ਕਰਕੇ ਲਾਂਘਾ ਮੁੜ ਖੋਲ੍ਹਣ ਲਈ ਯਤਨ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ’ਚ 16 ਦਿਨਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਸਮਾਪਤ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਬਾਜਵਾ ਪਰਿਵਾਰ ਸ਼ਾਨ ਨਾਲ ਜਿੱਤੇਗਾ : ਧਰਮਜੋਤ ਸਿੰਘ, ਜਗਦੇਵ ਸਿੰਘ
Ad Position 24