ਗੁਰਦੁਆਰਾ ਸਿੰਘ ਸਭਾ ’ਚ 16 ਦਿਨਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਸਮਾਪਤ
ਕਲਾਨੌਰ, 29 ਨਵੰਬਰ (ਪੁਰੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬੇ ’ਚ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ 16 ਦਿਨਾਂ ਧਾਰਮਿਕ ਸਮਾਗਮ ਬੀਤੀ ਰਾਤ ਸਰਧਾ ਪੂਰਵਕ ਸਮਾਪਤ ਹੋ ਗਿਆ। ਇਸ ਸਬੰਧ ’ਚ ਪਹਿਲਾਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 13 ਦਿਨ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ।
ਕਲਾਨੌਰ, 29 ਨਵੰਬਰ (ਪੁਰੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਕਸਬੇ ’ਚ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ 16 ਦਿਨਾਂ ਧਾਰਮਿਕ ਸਮਾਗਮ ਬੀਤੀ ਰਾਤ ਸਰਧਾ ਪੂਰਵਕ ਸਮਾਪਤ ਹੋ ਗਿਆ। ਇਸ ਸਬੰਧ ’ਚ ਪਹਿਲਾਂ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 13 ਦਿਨ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ। ਅਖੰਡ ਪਾਠ ਦੇ ਭੋਗ ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਰਾਤ ਦੇ ਦੀਵਾਨਾਂ ’ਚ ਇੰਟਰਨੈਸ਼ਨਲ ਡਬਲ ਗੋਲਡਮੈਡਲਿਸਟ ਕਵਿਸ਼ਰੀ ਗਿਆਨੀ ਚਾਨਣ ਸਿੰਘ ਬੀ.ਏ. ਸੂਰਵਿੰਡ ਦੇ ਜਥੇ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ। ਗਿਆਨੀ ਚਾਨਣ ਸਿੰਘ ਬੀ.ਏ. ਤੇ ਸਾਥੀਆਂ ਭਾਈ ਜੋਬਨ ਸਿੰਘ ਸੋਹੀ ਕੋਟ ਮੋਲਵੀ, ਅਵਾਜ-ਏ-ਪੰਜਾਬ ਭਾਈ ਨਿਸ਼ਾਨ ਸਿੰਘ ਮੱਲ੍ਹੀ ਤਰਨਤਾਰਨ ਦਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ। ਉਪਰੰਤ ਗੁਰਦੁਆਰਾ ਸਾਹਿਬ ਲਈ ਜਗ੍ਹਾ ਖ੍ਰੀਦ ਕਰਨ ਲਈ ਨਗਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਦਾ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਭਾਈ ਕੁਲਦੀਪ ਸਿੰਘ ਪੁਰੇਵਾਲ ਵਲੋਂ ਗੁਰੂ ਸਾਹਿਬ ਤੋਂ ਇਲਾਵਾ ਇਨ੍ਹਾਂ ਸਮਾਗਮਾਂ ’ਚ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਮਨਜੀਤ ਸਿੰਘ, ਭਾਈ ਮੇਜਰ ਸਿੰਘ, ਭਾਈ ਹਰਮਨਪ੍ਰੀਤ ਸਿੰਘ, ਭਾਈ ਜਸਪਾਲ ਸਿੰਘ ਕਾਹਲੋਂ, ਭਾਈ ਬਲਵਿੰਦਰ ਸਿੰਘ ਪੁਰੇਵਾਲ, ਭਾਈ ਪਰਮਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਹਰਜੋਤ ਸਿੰਘ ਪੁਰੇਵਾਲ, ਦਿਲਬਾਗ ਸਿੰਘ, ਰਾਜਬੀਰ ਸਿੰਘ, ਮਨਪ੍ਰੀਤ ਸਿੰਘ, ਸਖਪ੍ਰੀਤ ਸਿੰਘ, ਪ੍ਰਦੀਪ ਸਿੰਘ, ਜੋਗਿੰਦਰ ਸਿੰਘ, ਜਸਬੀਰ ਸਿੰਘ, ਇਕਬਾਲ ਸਿੰਘ, ਕਰਮਜੀਤ ਕੌਰ, ਬਲਬੀਰ ਸਿੰਘ, ਜਸਬੀਰ ਕੌਰ, ਰਜਵੰਤ ਕੌਰ, ਰਾਜਵਿੰਦਰ ਕੌਰ, ਦਲੀਪ ਕੌਰ, ਮਹਿੰਦਰ ਕੌਰ, ਮਹਿੰਦਰ ਸਿੰਘ, ਭਾਈ ਗੁਰਮੁੱਖ ਸਿੰਘ, ਭਾਈ ਲਾਭ ਸਿੰਘ, ਸੁਖਵਿੰਦਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਪਵਾਰ, ਸਹਿਜਪ੍ਰੀਤ ਸਿੰਘ, ਮੱਖਣ ਸਿੰਘ, ਬੀਬੀ ਰਮਨਜੀਤ ਕੌਰ, ਹਰਵਿੰਦਰ ਕੌਰ, ਕੁਲਦੀਪ ਕੌਰ, ਇੰਦਰਜੀਤ ਕੌਰ, ਬਲਜੀਤ ਕੌਰ, ਮੋਹਨਜੀਤ ਸਿੰਘ, ਜਗਮੀਤ ਕੌਰ, ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਰਹੀਆਂ।