ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਬਿਹਤਰੀ ਲਈ ਅਹਿਮ:ਮੇਜਰ ਅਮਰਦੀਪ ਸਿੰਘ ਮਾਨੇਪੁਰ
ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ ਅਤੇ ਓ. ਐੱਸ.
ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ ਅਤੇ ਓ.ਐੱਸ.ਡੀ. ਰਹਿ ਚੁੱਕੇ ਮੇਜਰ ਅਮਰਦੀਪ ਸਿੰਘ ਮਾਨੇਪੁਰ ਨੇ ਧਾਰੀਵਾਲ ਵਿਚ ਇੱਕ ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੇ ਅਕਾਲੀ ਦਲ ਤੇ ਭਾਜਪਾ ਦੇ ਸਮਝੌਤੇ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਇਆ ਸਮਝੌਤਾ ਪੰਜਾਬ ਦੇ ਹਿੱਤ ਵਿਚ ਹੈ। ਇਸ ਸਮਝੌਤੇ ਨਾਲ ਸੂਬੇ ਵਿਚ ਡਬਲ ਇੰਜਣ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਵੇਂ ਇਕ ਸਾਲ ਲੱਗੇ ਜਾਂ ਡੇਢ ਸਾਲ, ਪੰਜਾਬ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦਾ ਟੀਚਾ ਹੈ। ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੇਜਰ ਅਮਰਦੀਪ ਸਿੰਘ ਮਾਨੇਪੁਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਕਿਹਾ ਸੀ ਕਿ ਭਾਜਪਾ ਅਕਾਲੀ ਦਾ ਸਮਝੌਤਾ ਹੋਣਾ ਚਾਹੀਦਾ ਹੈ ਜਿਸ ਨਾਲ ਭਾਜਪਾ ਹਾਈ ਕਮਾਂਡ ਨੇ ਸਮਝੌਤੇ ਨੂੰ ਸਿਰੇ ਚੜ੍ਹਾਇਆ ਹੈ, ਜਿਸ ਕਰਕੇ ਹੁਣ ਕੈਪਟਨ ਸਾਹਿਬ ਦੀ ਸੁਣਵਾਈ ਜ਼ਿਆਦਾ ਹੋਵੇਗੀ ਤੇ ਉਨ੍ਹਾਂ ਦੀ ਗੱਲ ਨੂੰ ਅਹਿਮੀਅਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਲਾ ਮੁੱਖ ਮੰਤਰੀ ਅਕਾਲੀ ਦਲ-ਭਾਜਪਾ ਗੱਠਜੋੜ ਵਿੱਚੋਂ ਹੀ ਬਣੇਗਾ। ਇਸ ਮੌਕੇ ਜਗਦੀਸ਼ ਧਾਰੀਵਾਲ, ਅਨੂੰ ਗੰਡੋਤਰਾ, ਭਾਰਤ ਗਾਬਾ, ਹਰਦਿਆਲ ਸਿੰਘ ਸਾਬਕਾ ਸਰਪੰਚ , ਨਰਿੰਦਰ ਸਿੰਘ ਸਜਾਨਪੁਰ, ਦਵਿੰਦਰ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ ਭੁੰਬਲੀ, ਸੁੱਖਾ ਮਾਨੇਪੁਰ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।