ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਸੰਵਿਧਾਨ ਦਿਵਸ ਮਨਾਇਆ
ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸੰਵਿਧਾਨ ਦਿਵਸ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਸੰਵਿਧਾਨ ਦਿਵਸ ਦੇ ਮੌਕੇ ’ਤੇ ਭਾਸ਼ਣ ਪੇਸ਼ ਕੀਤੇ ਗਏ, ਜਿਸ ਰਾਹੀਂ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ, ਡਾ.
ਧਾਰੀਵਾਲ, 29 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸੰਵਿਧਾਨ ਦਿਵਸ ਬੜੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵਲੋਂ ਸੰਵਿਧਾਨ ਦਿਵਸ ਦੇ ਮੌਕੇ ’ਤੇ ਭਾਸ਼ਣ ਪੇਸ਼ ਕੀਤੇ ਗਏ, ਜਿਸ ਰਾਹੀਂ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਮਹੱਤਤਾ, ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਅਤੇ ਸੰਵਿਧਾਨ ਵਿੱਚ ਦਰਜ ਮੌਲਿਕ ਅਧਿਕਾਰਾਂ ਤੇ ਫਰਜ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਸੰਵਿਧਾਨ ਦਿਵਸ ਦੇ ਮੌਕੇ ’ਤੇ ਆਪਣੇ ਵਿਚਾਰ ਸਾਂਝੇ ਕੀਤੇ।