ਐਗਜ਼ੈਕਟਿਵ ਮੈਂਬਰ ਬਣਨ ’ਤੇ ਜਥੇਦਾਰ ਗੋਰਾ ਦਾ ਗੁਰਦੁਆਰਾ ਅੱਚਲ ਸਾਹਿਬ ਵਿਖੇ ਵਿਸ਼ੇਸ਼ ਸਨਮਾਨ
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਬਣਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਇਤਿਹਾਸਕ ਗੁਰਦੁਆਰਾ ਅੱਚਲ ਸਾਹਿਬ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ ਤੇ ਪ੍ਰਬੰਧਕਾਂ ਵਲੋਂ ਜਥੇਦਾਰ ਗੋਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜੈਕਟਿਵ ਮੈਂਬਰ ਬਣਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਇਤਿਹਾਸਕ ਗੁਰਦੁਆਰਾ ਅੱਚਲ ਸਾਹਿਬ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ ਤੇ ਪ੍ਰਬੰਧਕਾਂ ਵਲੋਂ ਜਥੇਦਾਰ ਗੋਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਧਾਰਮਿਕ ਸ਼ਖ਼ਸੀਅਤ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਦੀ ਅਗਵਾਈ ਹੇਠ ਇਲਾਕੇ ਦੇ ਪਿੰਡਾਂ ਤੋਂ ਪਹੁੰਚੇ ਆਗੂਆਂ ਵਲੋਂ ਜਥੇਦਾਰ ਗੋਰਾ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਥੇਦਾਰ ਅਮਰਜੀਤ ਸਿੰਘ ਸੇਖਵਾਂ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਮੈਨੇਜਰ ਮਲਕੀਤ ਸਿੰਘ ਬਸਰਾਵਾਂ, ਜਥੇਦਾਰ ਅਮਰਜੀਤ ਸਿੰਘ ਸੇਖਵਾਂ, ਜਥੇਦਾਰ ਪ੍ਰੇਮ ਸਿੰਘ ਜੈਤੋਸਰਜਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਆਗੂ ਦਰਸ਼ਨ ਸਿੰਘ ਪੁਰੀਆਂ, ਸੋਸ਼ਲ ਮੀਡੀਆ ਸਲਾਹਕਾਰ ਡਾ. ਜਸਬੀਰ ਸਿੰਘ ਸੱਲੋ, ਸਰੂਪ ਸਿੰਘ ਪੱਡਾ, ਪ੍ਰਕਾਸ਼ ਸਿੰਘ ਸੇਖਵਾਂ, ਡਾ. ਜਸਬੀਰ ਸਿੰਘ ਬਾਸਰਪੁਰ, ਹੀਰਾ ਸਿੰਘ ਬਹਾਦਰ ਹੁਸੈਨ, ਜਥੇਦਾਰ ਕੁਲਬੀਰ ਸਿੰਘ ਚਾਹਲ, ਨੰਬਰਦਾਰ ਲਖਵਿੰਦਰ ਸਿੰਘ, ਨੰਬਰਦਾਰ ਮੱਖਣ ਸਿੰਘ ਅੰਮੋਨੰਗਲ, ਸਾਬਕਾ ਸਰਪੰਚ ਬਲਜਿੰਦਰ ਸਿੰਘ ਬੱਬਾ ਸੱਲੋ, ਸਤਨਾਮ ਸਿੰਘ ਸੰਗਰਾਵਾਂ, ਨੰਬਰਦਾਰ ਬਲਦੇਵ ਸਿੰਘ ਸੱਲੋ, ਸਾ. ਬਲਾਕ ਸੰਮਤੀ ਮੈਂਬਰ ਦਿਲਬਾਗ ਸਿੰਘ ਨੱਤ, ਕਵੀਸ਼ਰ ਕੁਲਵੰਤ ਸਿੰਘ ਨੱਤ, ਹਰਵਿੰਦਰ ਸਿੰਘ ਬੱਬਲੂ ਨੱਤ, ਸੁਪਰਵਾਈਜ਼ਰ ਚੇਤਨ ਸਿੰਘ, ਮੈਨੇਜਰ ਦਵਿੰਦਰ ਸਿੰਘ ਲਾਲੀ ਬਾਜਵਾ, ਪ੍ਰਚਾਰਕ ਸਰਵਣ ਸਿੰਘ, ਰਣਜੀਤ ਸਿੰਘ ਸੱਲੋ, ਗੁਰਨਾਮ ਸਿੰਘ ਸੱਲੋ, ਰਣਜੀਤ ਸਿੰਘ ਫੌਜੀ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਹਰਪ੍ਰੀਤ ਸਿੰਘ, ਇਕਬਾਲ ਸਿੰਘ ਸੱਲੋ, ਰੇਸ਼ਮ ਸਿੰਘ, ਨੰਬਰਦਾਰ ਰਘਬੀਰ ਸਿੰਘ ਸੱਲੋ, ਗੁਰਜੰਟ ਸਿੰਘ ਸੱਲੋ, ਗੁਰਨਾਮ ਸਿੰਘ, ਗੁਲਬਾਗ ਸਿੰਘ, ਜਗਦੀਪ ਸਿੰਘ ਧਾਰੋਵਾਲੀ, ਸਤਨਾਮ ਸਿੰਘ ਸੰਗਰਾਵਾਂ ਆਦਿ ਹਾਜ਼ਰ ਸਨ।