30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੋਸਲ ’ਚ ‘100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੇਨ’ ਸੰਬੰਧੀ ਜਾਗਰੂਕਤਾ ਸੈਮੀਨਾਰ

ਕਲਾਨੌਰ, 29 ਨਵੰਬਰ (ਪੁਰੇਵਾਲ)- ਬਾਲ, ਛੋਟੀ ਉਮਰ ਅਤੇ ਜ਼ਬਰਦਸਤੀ ਕਰਵਾਏ ਜਾਣ ਵਾਲੇ ਵਿਆਹਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ 100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੇਨ ਤਹਿਤ ਬਾਲ ਵਿਕਾਸ ਅਤੇ ਪ੍ਰੋਜੈਕਟ ਵਿਭਾਗ ਕਲਾਨੌਰ ਵਲੋਂ ਸੁਪਰਵਾਈਜ਼ਰ ਪਰਮਜੀਤ ਕੌਰ ਦੀ ਅਗਵਾਈ ਹੇਠ ਪਿੰਡ ਗੋਸਲ ’ਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦਾ ਸੰਚਾਲਨ ਸ਼੍ਰੀਮਤੀ ਨੇਹਾ ਪੰਡਿਤ ਜ਼ਿਲ੍ਹਾ ਕੋਆਰਡੀਨੇਟਰ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਕਲਾਨੌਰ, 29 ਨਵੰਬਰ (ਪੁਰੇਵਾਲ)- ਬਾਲ, ਛੋਟੀ ਉਮਰ ਅਤੇ ਜ਼ਬਰਦਸਤੀ ਕਰਵਾਏ ਜਾਣ ਵਾਲੇ ਵਿਆਹਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ 100 ਦਿਨ ਬਾਲ ਵਿਆਹ ਮੁਕਤ ਭਾਰਤ ਕੰਪੇਨ ਤਹਿਤ ਬਾਲ ਵਿਕਾਸ ਅਤੇ ਪ੍ਰੋਜੈਕਟ ਵਿਭਾਗ ਕਲਾਨੌਰ ਵਲੋਂ ਸੁਪਰਵਾਈਜ਼ਰ ਪਰਮਜੀਤ ਕੌਰ ਦੀ ਅਗਵਾਈ ਹੇਠ ਪਿੰਡ ਗੋਸਲ ’ਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦਾ ਸੰਚਾਲਨ ਸ਼੍ਰੀਮਤੀ ਨੇਹਾ ਪੰਡਿਤ ਜ਼ਿਲ੍ਹਾ ਕੋਆਰਡੀਨੇਟਰ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਕੀਤਾ ਗਿਆ। ਉਨ੍ਹਾਂ ਨਾਲ ਪ੍ਰਿਤਪਾਲ ਸਿੰਘ ਬਾਲ ਸੁਰੱਖਿਆ ਵਰਕਰ ਅਤੇ ਜਸ਼ਨਪ੍ਰੀਤ ਸਿੰਘ ਸੀ.ਐਸ.ਡਬਲਿਯੂ. ਵੀ ਮੌਜੂਦ ਸਨ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ, ਪੋਸਕੋ ਐਕਟ (ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਦੇਣ ਸਬੰਧੀ ਕਾਨੂੰਨ) ਤੇ ਬਾਲ ਵਿਆਹ ਰੋਕੂ ਕਾਨੂੰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਸੋਸ਼ਣ, ਦੁਰਵਿਵਹਾਰ, ਛੋਟੀ ਉਮਰ ਵਿਚ ਵਿਆਹ ਤੇ ਜ਼ਬਰਦਸਤੀ ਕਰਵਾਏ ਜਾਣ ਵਾਲੇ ਵਿਆਹਾਂ ਤੋਂ ਬਚਾਉਣ ਦੀ ਮਹੱਤਤਾ ਬਾਰੇ ਸਮਝਾਇਆ। ਉਨ੍ਹਾਂ ਬੱਚਿਆਂ ਨੂੰ ਕਾਨੂੰਨੀ ਅਧਿਕਾਰਾਂ, ਨਿੱਜੀ ਸੁਰੱਖਿਆ ਤੇ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ ਵਿਰੁੱਧ ਆਵਾਜ਼ ਉਠਾਉਣ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਬਾਲ ਵਿਆਹ ਰੋਕਥਾਮ ਕਾਨੂੰਨ 2006 ਤਹਿਤ ਲੜਕੀ ਲਈ 18 ਸਾਲ ਤੇ ਲੜਕੇ ਲਈ 21 ਸਾਲ ੳਮਰ ਕਾਨੂੰਨੀ ਉਮਰ, ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਸਿੱਖਿਆ ਤੇ ਸੁਰੱਖਿਆ ਦੇ ਅਧਿਕਾਰਾਂ ਤੇ ਚਾਈਲਡ ਹੈਲਪ ਲਾਈਨ ਨੰਬਰ 1098 ਬਾਰੇ ਜਾਗਰੂਕ ਕੀਤਾ। ਇਸ ਮੌਕੇ ਗੁਰਪ੍ਰੀਤ ਕੌਰ ਆਂਗਣਵਾੜੀ ਵਰਕਰ, ਰਮਨਪ੍ਰੀਤ ਕੌਰ ਆਂਗਣਵਾੜੀ ਵਰਕਰ, ਹੈਲਪਰ ਰਾਣੀ ਤੇ ਅਬਸਾ ਸਮੇਤ ਹੋਰ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਬਲਾਕ ਦੇ ਸਰਪੰਚਾਂ ਨੇ ਬੀ.ਡੀ.ਪੀ.ਓ. ਦਾ ਕੀਤਾ ਸਨਮਾਨ ਅਗਲੀ ਖ਼ਬਰ ਐਗਜ਼ੈਕਟਿਵ ਮੈਂਬਰ ਬਣਨ ’ਤੇ ਜਥੇਦਾਰ ਗੋਰਾ ਦਾ ਗੁਰਦੁਆਰਾ ਅੱਚਲ ਸਾਹਿਬ ਵਿਖੇ ਵਿਸ਼ੇਸ਼ ਸਨਮਾਨ
Ad Position 24