30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰਾਮ ਸ਼ਰਨਮ ਕਾਲੋਨੀ ’ਚ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ

ਗੁਰਦਾਸਪੁ, 29 ਨਵੰਬਰ (ਗੁਰਪ੍ਰਤਾਪ ਸਿੰਘ) -ਸ਼ਹਿਰ ਦੀ ਰਾਮ ਸ਼ਰਨਮ ਕਾਲੋਨੀ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦੇ ਹੋਏ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੌਕੇ ’ਤੇ ਪਹੁੰਚ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ।

Ad Position 21
No active advertisement
ਅਜੀਤ ਡੈਸਕ 30-11-2026
ਗੁਰਦਾਸਪੁ, 29 ਨਵੰਬਰ (ਗੁਰਪ੍ਰਤਾਪ ਸਿੰਘ) -ਸ਼ਹਿਰ ਦੀ ਰਾਮ ਸ਼ਰਨਮ ਕਾਲੋਨੀ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਦਿੰਦੇ ਹੋਏ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ । ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੌਕੇ ’ਤੇ ਪਹੁੰਚ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ । ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਰਾਮ ਸ਼ਰਨਮ ਕਾਲੋਨੀ ਦੀਆਂ ਕਈ ਗਲੀਆਂ ਕੱਚੀਆਂ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਖ਼ਾਸ ਤੌਰ ֹ’ ਤੇ ਬਰਸਾਤ ਦੇ ਦਿਨਾਂ ਵਿਚ ਗਲੀਆਂ ਦੀ ਹਾਲਤ ਕਾਫ਼ੀ ਖ਼ਰਾਬ ਹੋ ਜਾਂਦੀ ਸੀ ਤੇ ਲੋਕਾਂ ਦਾ ਉੱਥੋਂ ਲੰਘਣਾ ਵੀ ਔਖਾ ਹੋ ਜਾਂਦਾ ਸੀ । ਕਾਲੋਨੀ ਵਾਸੀਆਂ ਦੀ ਇਸ ਸਮੱਸਿਆ ਨੂੰ ਦੇਖਦੇ ਹੋਏ ਪਹਿਲਾਂ ਇੱਥੇ ਸੀਵਰੇਜ ਪਾਉਣ ਦਾ ਕੰਮ ਕਰਵਾਇਆ ਗਿਆ ਤਾਂ ਜੋ ਭਵਿੱਖ ਵਿਚ ਗਲੀਆਂ ਨੂੰ ਦੁਬਾਰਾ ਪੁੱਟਣ ਦੀ ਲੋੜ ਨਾ ਪਵੇ । ਉਨ੍ਹਾਂ ਦੱਸਿਆ ਕਿ ਕਾਲੋਨੀ ਵਿਚ ਸੀਵਰੇਜ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੁਣ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦ ਹੀ ਪੂਰੇ ਕਰਵਾ ਦਿੱਤੇ ਜਾਣਗੇ । ਪਾਹੜਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ । ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਸੂਬੇ ਵਿਚ ਵਿਕਾਸ ਕਾਰਜ ਕਰਵਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹਨ । ਉਨ੍ਹਾਂ ਕਾਲੋਨੀ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਅਵਾਂਖਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਅੱਜ ਗੁਰਦਾਸਪੁਰ ਵਿਖੇ ਹੋਵੇਗਾ ਉੱਦਮੀ ਜਾਗਰੂਕਤਾ ਤੇ ਵਿਸ਼ੇਸ਼ ਵੈਂਡਰ ਵਿਕਾਸ ਪ੍ਰੋਗਰਾਮ
Ad Position 24