30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐਡਵੋਕੇਟ ਰਾਜਨ ਚੌਹਾਨ ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ

ਗੁਰਦਾਸਪੁਰ, 29 ਨਵੰਬਰ (ਪੰਕਜ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨਾਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਐਡਵੋਕੇਟ ਰਾਜਨ ਚੌਹਾਨ ਨੂੰ ਭਾਜਪਾ ਪੰਜਾਬ ਦੇ ਲੀਗਲ ਸੈੱਲ ਦਾ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਗੁਰਦਾਸਪੁਰ ਦੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਐਡਵੋਕੇਟ ਰਾਜਨ ਚੌਹਾਨ 30-11-2026
ਗੁਰਦਾਸਪੁਰ, 29 ਨਵੰਬਰ (ਪੰਕਜ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨਾਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਐਡਵੋਕੇਟ ਰਾਜਨ ਚੌਹਾਨ ਨੂੰ ਭਾਜਪਾ ਪੰਜਾਬ ਦੇ ਲੀਗਲ ਸੈੱਲ ਦਾ ਸਟੇਟ ਐਗਜ਼ੀਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਗੁਰਦਾਸਪੁਰ ਦੇ ਭਾਜਪਾ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਐਡਵੋਕੇਟ ਰਾਜਨ ਚੌਹਾਨ ਨੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਲੀਗਲ ਸੈੱਲ ਪੰਜਾਬ ਦੇ ਕਨਵੀਨਰ ਐਨ.ਕੇ. ਵਰਮਾ ਤੇ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਘੇਲ ਸਿੰਘ ਬਾਹੀਆਂ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੇ ਕਾਨੂੰਨੀ ਸੈੱਲ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ । ਜ਼ਿਕਰਯੋਗ ਹੈ ਕਿ ਐਡਵੋਕੇਟ ਰਾਜਨ ਚੌਹਾਨ ਪਹਿਲਾਂ ਵੀ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦੇ ਜ਼ਿਲ੍ਹਾ ਸੈਕਟਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ, ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ’ਚ ਕਾਂਗਰਸ ਨੂੰ ਝਟਕਾ, ਨਗਰ ਕੌਂਸਲ ਦੇ ਉਪ ਪ੍ਰਧਾਨ ਸੰਜੀਵ ਕੁਮਾਰ ਬੰਟੂ ਅਕਾਲੀ ਦਲ ’ਚ ਸ਼ਾਮਿਲ ਗੁਰਬਚਨ ਸਿੰ... ਅਗਲੀ ਖ਼ਬਰ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਅਵਾਂਖਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Ad Position 24