ਗੁਰਦਾਸਪੁਰ ’ਚ ਕਾਂਗਰਸ ਨੂੰ ਝਟਕਾ, ਨਗਰ ਕੌਂਸਲ ਦੇ ਉਪ ਪ੍ਰਧਾਨ ਸੰਜੀਵ ਕੁਮਾਰ ਬੰਟੂ ਅਕਾਲੀ ਦਲ ’ਚ ਸ਼ਾਮਿਲ
ਗੁਰਬਚਨ ਸਿੰਘ ਬੱਬੇਹਾਲੀ ਨੇ ਪਾਰਟੀ ’ਚ ਕਰਵਾਇਆ ਸ਼ਾਮਿਲ
ਗੁਰਦਾਸਪੁਰ, 29 ਨਵੰਬਰ (ਚੱਕਰਾਜਾ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਸਿਆਸੀ ਗੱਠਜੋੜ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਨੇ ਸ਼ੁਰੂ ਹੋ ਗਏ ਹਨ । ਇਸੇ ਦੌਰਾਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਦਿੰਦਿਆਂ ਨਗਰ ਕੌਂਸਲ ਗੁਰਦਾਸਪੁਰ ਦੇ ਮੌਜੂਦਾ ਕੌਂਸਲਰ ਤੇ ਉਪ ਪ੍ਰਧਾਨ ਸੰਜੀਵ ਕੁਮਾਰ ਬੰਟੂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਵਾ ਲਿਆ ਹੈ ।
ਗੁਰਦਾਸਪੁਰ, 29 ਨਵੰਬਰ (ਚੱਕਰਾਜਾ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਸਿਆਸੀ ਗੱਠਜੋੜ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਨੇ ਸ਼ੁਰੂ ਹੋ ਗਏ ਹਨ । ਇਸੇ ਦੌਰਾਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਦਿੰਦਿਆਂ ਨਗਰ ਕੌਂਸਲ ਗੁਰਦਾਸਪੁਰ ਦੇ ਮੌਜੂਦਾ ਕੌਂਸਲਰ ਤੇ ਉਪ ਪ੍ਰਧਾਨ ਸੰਜੀਵ ਕੁਮਾਰ ਬੰਟੂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਵਾ ਲਿਆ ਹੈ । ਇਸ ਸਬੰਧੀ ਗੁਰਬਚਨ ਸਿੰਘ ਬੱਬੇਹਾਲੀ ਅੱਜ ਪਾਰਟੀ ਦੇ ਹੋਰ ਆਗੂਆਂ ਸਮੇਤ ਸੰਜੀਵ ਕੁਮਾਰ ਬੰਟੂ ਦੇ ਨਿਵਾਸ ਸਥਾਨ ’ਤੇ ਪਹੁੰਚੇ ਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਵਾਇਆ । ਇਸ ਮੌਕੇ ਸ. ਬੱਬੇਹਾਲੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਈ ਹੋਰ ਮੌਜੂਦਾ ਅਤੇ ਸਾਬਕਾ ਕੌਂਸਲਰਾਂ ਸਮੇਤ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਆਗੂ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਤੋਂ ਲੋਕ ਪ੍ਰਭਾਵਿਤ ਹਨ ਅਤੇ ਹੁਣ ਉਹ ਸਮਝ ਰਹੇ ਹਨ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਹੀ ਕਰਵਾ ਸਕਦੀ ਹੈ । ਇਸੇ ਕਾਰਨ ਲੋਕ ਮੁੜ ਅਕਾਲੀ ਦਲ ਨਾਲ ਜੁੜ ਰਹੇ ਹਨ । ਇਸ ਮੌਕੇ ਗੁਰਪ੍ਰਤਾਪ ਸਿੰਘ, ਕ੍ਰਿਪਾਲ ਸਿੰਘ ਗੁੰਜੀਆਂ, ਅਵਤਾਰ ਸਿੰਘ, ਗੁਲਸ਼ਨ ਸੈਣੀ ਅਤੇ ਰਜਿੰਦਰ ਸਿੰਘ ਆਦਿ ਮੌਜੂਦ ਸਨ ।