ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਵਰਕਰਾਂ ’ਚ ਵੱਡਾ ਉਤਸ਼ਾਹ : ਰੰਧਾਵਾ/ਮਾਨੇਪੁਰ
ਕਲਾਨੌਰ, 29 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਹੋਏ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਸੰਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਪ੍ਰੀਤਮ ਸਿੰਘ ਰੰਧਾਵਾ ਲੱਖਣਖੁਰਦ ਅਤੇ ਬਲਵਿੰਦਰ ਸਿੰਘ ਮਾਨੇਪੁਰ ਨੇ ਸਵਾਗਤ ਕੀਤਾ ਤੇ ਕਿਹਾ ਕਿ ਇਸ ਗੱਠਜੋੜ ਦਾ ਹਲਕਾ ਡੇਰਾ ਬਾਬਾ ਨਾਨਕ ’ਚ ਅਕਾਲੀ ਤੇ ਭਾਜਪਾ ਵਰਕਰਾਂ ’ਚ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਲ ਦੌਰਾਨ ਸੂਬੇ ’ਚ ਗੁੰਡਾਗਰਦੀ, ਫਿਰੌਤੀਆਂ, ਗੈਗਸਟਰਾਂ, ਕਤਲੋਗਾਰਤ ਆਦਿ ਦੀਆਂ ਘਟਨਾਵਾਂ ’ਚ ਵਾਧਾ ਹੋ ਰਿਹਾ ਹੈ, ਉਸ ਨਾਲ ਲੋਕ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ।
ਸ਼
ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇ. ਪ੍ਰੀਤਮ ਸਿੰਘ ਰੰਧਾਵਾ ਲੱਖਣਕਲਾਂ ਤੇ ਬਲਵਿੰਦਰ ਸਿੰਘ ਮਾਨੇਪੁਰ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
30-11-2026
ਕਲਾਨੌਰ, 29 ਨਵੰਬਰ (ਪੁਰੇਵਾਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਹੋਏ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਸੰਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਪ੍ਰੀਤਮ ਸਿੰਘ ਰੰਧਾਵਾ ਲੱਖਣਖੁਰਦ ਅਤੇ ਬਲਵਿੰਦਰ ਸਿੰਘ ਮਾਨੇਪੁਰ ਨੇ ਸਵਾਗਤ ਕੀਤਾ ਤੇ ਕਿਹਾ ਕਿ ਇਸ ਗੱਠਜੋੜ ਦਾ ਹਲਕਾ ਡੇਰਾ ਬਾਬਾ ਨਾਨਕ ’ਚ ਅਕਾਲੀ ਤੇ ਭਾਜਪਾ ਵਰਕਰਾਂ ’ਚ ਵੱਡਾ ਉਤਸਾਹ ਪਾਇਆ ਜਾ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਲ ਦੌਰਾਨ ਸੂਬੇ ’ਚ ਗੁੰਡਾਗਰਦੀ, ਫਿਰੌਤੀਆਂ, ਗੈਗਸਟਰਾਂ, ਕਤਲੋਗਾਰਤ ਆਦਿ ਦੀਆਂ ਘਟਨਾਵਾਂ ’ਚ ਵਾਧਾ ਹੋ ਰਿਹਾ ਹੈ, ਉਸ ਨਾਲ ਲੋਕ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਨ ਲੱਗ ਪਏ ਹਨ। ਸ: ਰੰਧਾਵਾ ਨੇ ਕਿਹਾ ਕਿ ਤਤਕਾਲੀਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਅਮਨ ਸ਼ਾਂਤੀ ਨਾਲ ਜੀਵਨ ਬਤੀਤ ਕਰਦੇ ਸਨ ਅਤੇ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਤੇ ਕਿਸੇ ਤੋਂ ਡਰ ਖਤਰਾ ਨਹੀਂ ਸੀ। ਸ: ਰੰਧਾਵਾ ਨੇ ਕਿਹਾ ਕਿ ਹੁਣ ਫਿਰ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਲਿਆਉਣ ਲਈ ਕਮਰਕੱਸੇ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਸੇਵਾਦਾਰ ਸ: ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਅਗਵਾਈ ਹੇਠ ਹਲਕੇ ’ਚ ਪਾਰਟੀ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਪੀ.ਏ. ਤੇਜਬੀਰ ਸਿੰਘ ਦਿਓਲ, ਸੁਰਜੀਤ ਸਿੰਘ ਪੰਨਵਾਂ, ਗੁਰਜਿੰਦਰ ਸਿੰਘ ਅਠਵਾਲ, ਅਮਰੀਕ ਸਿੰਘ ਨੜਾਂਵਾਲੀ, ਬਲਕਾਰ ਸਿੰਘ ਬਿਸ਼ਨਕੋਟ, ਸੋਨੂੰ ਬਖਤਪੁਰ, ਬਚਿੱਤਰ ਸਿੰਘ ਕਾਮਲਪੁਰ, ਲਖਵਿੰਦਰ ਸਿੰਘ ਸਪਰਾਏ ਕੋਠੀ, ਹਰਪ੍ਰੀਤ ਸਿੰਘ ਹੈਪੀ ਕਾਜੀਪੁਰ ਆਦਿ ਵਲੋਂ ਵੀ ਗਠਜੋੜ ਦਾ ਸਵਾਗਤ ਕੀਤਾ।