29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਠਾਨਕੋਟ ਤੋਂ ਚੰਬਾ ਤੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੀ ਮੰਗ ਨੂੰ ਲੈ ਕੇ ਰਾਜਸਭਾ ਮੈਂਬਰ ਹਰਸ਼ ਮਹਾਜਨ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ

ਧਾਰਕਲਾਂ, 29 ਨਵੰਬਰ (ਨਰੇਸ਼ ਪਠਾਨੀਆ)-ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਦੇ ਸੀਨੀਅਰ ਭਾਜਪਾ ਆਗੂ ਅਤੇ ਰਾਜਸਭਾ ਮੈਂਬਰ ਹਰਸ਼ ਮਹਾਜਨ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਨੂੰ ਰੇਲਵੇ ਨੈਟਵਰਕ ਨਾਲ ਜੋੜਨ ਲਈ ਇਕ ਜ਼ਮੀਨੀ ਮਹੱਤਵਪੂਰਨ ਪਹਿਲ ਕੀਤੀ ਹੈ । ਉਨ੍ਹਾਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਪਠਾਨਕੋਟ ਤੋਂ ਚੰਬਾ ਤੱਕ ਨਵੀਂ ਰੇਲਵੇ ਲਾਈਨ ਦੇ ਨਿਰਮਾਣ ਲਈ ਇਕ ਵਿਸਥਾਰ ਪੂਰਵਕ ਸਰਵੇਖਣ ਕਰਨ ਤੇ ਰੇਲਵੇ ਦੀਆਂ ਭਵਿੱਖ ਦੀਆਂ ਯੋਜਨਾਵਾਂ ’ਚ ਇਸ ਪ੍ਰਸਤਾਵਿਤ ਪ੍ਰੋਜੈਕਟ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਧਾਰਕਲਾਂ, 29 ਨਵੰਬਰ (ਨਰੇਸ਼ ਪਠਾਨੀਆ)-ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਦੇ ਸੀਨੀਅਰ ਭਾਜਪਾ ਆਗੂ ਅਤੇ ਰਾਜਸਭਾ ਮੈਂਬਰ ਹਰਸ਼ ਮਹਾਜਨ ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਨੂੰ ਰੇਲਵੇ ਨੈਟਵਰਕ ਨਾਲ ਜੋੜਨ ਲਈ ਇਕ ਜ਼ਮੀਨੀ ਮਹੱਤਵਪੂਰਨ ਪਹਿਲ ਕੀਤੀ ਹੈ । ਉਨ੍ਹਾਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਪਠਾਨਕੋਟ ਤੋਂ ਚੰਬਾ ਤੱਕ ਨਵੀਂ ਰੇਲਵੇ ਲਾਈਨ ਦੇ ਨਿਰਮਾਣ ਲਈ ਇਕ ਵਿਸਥਾਰ ਪੂਰਵਕ ਸਰਵੇਖਣ ਕਰਨ ਤੇ ਰੇਲਵੇ ਦੀਆਂ ਭਵਿੱਖ ਦੀਆਂ ਯੋਜਨਾਵਾਂ ’ਚ ਇਸ ਪ੍ਰਸਤਾਵਿਤ ਪ੍ਰੋਜੈਕਟ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਲਗਪਗ 15 ਸਾਲ ਪਹਿਲਾਂ ਪਠਾਨਕੋਟ ਜ਼ਿਲ੍ਹੇ ਦੇ ਧਾਰ ਬਲਾਕ ਦੇ ਅਧੀਨ ਪੈਂਦੇ ਪਿੰਡ ਦੁਨੇਰਾ ਤੋਂ ਨਰੇਸ਼ ਪਠਾਨੀਆ ਦੀ ਅਗਵਾਈ ਹੇਠ ਪਠਾਨਕੋਟ ਤੋਂ ਭਰਮੌਰ ਤੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ। ਪਿੰਡ-ਪਿੰਡ ਜਾ ਕੇ ਸਥਾਨਕ ਨੌਜਵਾਨਾਂ ਨੇ ਇਸ ਮੁਹਿੰਮ ਨਾਲ ਜੁੜਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਸੀ। ਸਮਾਂ ਬੀਤਣ ਨਾਲ 2-3 ਸਾਲਾਂ ਤੋਂ ਬਾਅਦ ਇਸ ਰੇਲਵੇ ਲਾਈਨ ਦੇ ਨਿਰਮਾਣ ਦੀ ਮੰਗ ਦਿੱਲੀ ਪੈ ਗਈ। ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਦੁਆਰਾ ਜੰਮੂ-ਕਸ਼ਮੀਰ ਵਿਚ ਨਵੀਂ ਰੇਲਵੇ ਲਾਈਨ ਵਿਛਾਉਣ ਦਾ ਚੁਣੌਤੀ ਪੂਰਨ ਕੰਮ ਪੂਰਾ ਹੋਣ ਨਾਲ ਹੁਣ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਤੇ ਪੰਜਾਬ ਦੇ ਧਾਰ ਬਲਾਕ ਦੇ ਲੋਕਾਂ ਦੀ ਵੀ ਉਮੀਦ ਜਾਗ ਗਈ ਹੈ। ਦੱਸ ਦੇਈਏ ਕਿ ਪਠਾਨਕੋਟ ਤੋਂ ਰਣਜੀਤ ਸਾਗਰ ਡੈਮ ਪ੍ਰੋਜੈਕਟ ਤੱਕ ਤਾਂ ਰੇਲਵੇ ਲਾਈਨ ਵਿਛੀ ਹੋਈ ਹੈ। ਹੁਣ ਉਸ ਨੂੰ ਧਾਰ ਬਲਾਕ ਤੋਂ ਲੰਘਦੇ ਹੋਏ ਹਿਮਾਚਲ ਪ੍ਰਦੇਸ਼ ਦੇ ਚੰਬਾ ਸ਼ਹਿਰ ਤੱਕ ਪਹੁੰਚਾਉਣ ਦੀ ਲੋੜ ਹੈ। ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਵਿਚ ਅਨੇਕਾਂ ਸੈਲਾਨੀ ਸਥਾਨ ਹਨ, ਜਿੱਥੇ ਦੇਸ਼ ਵਿਦੇਸ਼ ਤੋਂ ਲੋਕ ਸੈਰ ਸਪਾਟੇ ਲਈ ਆਉਂਦੇ ਹਨ । ਜੇਕਰ ਇਹ ਸਥੱਲ ਰੇਲਵੇ ਨੈਟਵਰਕ ਨਾਲ ਜੁੜ ਜਾਂਦੇ ਹਨ ਤਾਂ ਨਾ ਕੇਵਲ ਡਲਹੌਜ਼ੀ, ਖਜਿਆਰ, ਚੰਬਾ, ਭਰਮੌਰ, ਪਾਂਗੀ, ਚੁਰਾਹ ਤੇ ਭਟਿਆਤ ਸਮੇਤ ਪੂਰੇ ਚੰਬਾ ਜ਼ਿਲ੍ਹੇ ਨੂੰ ਬਹੁਤ ਜ਼ਿਆਦਾ ਫਾਇਦਾ ਹੋਵੇਗਾ । ਸੈਰ ਸਪਾਟਾ ਕਾਰੋਬਾਰ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਸਥਾਨਕ ਆਰਥਿਕਤਾ ਮਜ਼ਬੂਤ ਹੋਵੇਗੀ ਤੇ ਨੌਜਵਾਨਾਂ ਲਈ ਰੁਜ਼ਗਾਰ ਤੇ ਸਵੈ ਰੁਜ਼ਗਾਰ ਦੇ ਦਰਵਾਜ਼ੇ ਵੀ ਖੁੱਲ੍ਹਣਗੇ । ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਦੇ ਸੀਨੀਅਰ ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਹਰਸ਼ ਮਹਾਜਨ ਦੁਆਰਾ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਣ ਨਾਲ ਉਮੀਦ ਦੀ ਨਵੀਂ ਕਿਰਨ ਜਾਗੀ ਹੈ ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨਾਲ ਵਰਕਰਾਂ ’ਚ ਵੱਡਾ ਉਤਸ਼ਾਹ : ਰੰਧਾਵਾ/ਮਾਨੇਪੁਰ
Ad Position 24