ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ
ਸ਼ਾਹਪੁਰ ਕੰਢੀ, 29 ਨਵੰਬਰ (ਰਣਜੀਤ ਸਿੰਘ)- ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡੀ. ਐਸ.
ਸ਼ਾਹਪੁਰ ਕੰਢੀ, 29 ਨਵੰਬਰ (ਰਣਜੀਤ ਸਿੰਘ)- ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡੀ.ਐਸ.ਪੀ. ਦਲਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਸ਼ਾਹਪੁਰ ਕੰਢੀ ਦੀ ਪੁਲਿਸ ਵਲੋਂ ਸ਼ਾਹਪੁਰ ਕੰਢੀ ਟਾਊਨਸ਼ਿਪ ਦੀ ਕਾਲੋਨੀ ਦੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ । ਡੀ.ਐਸ.ਪੀ. ਦਲਜੀਤ ਸਿੰਘ, ਐਸ.ਐਚ.ਓ. ਮੋਹਿਤ ਟਾਂਕ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ । ਕਾਲੋਨੀ ਤੋਂ ਇਲਾਵਾ ਪਿੰਡ ਸ਼ਾਹਪੁਰ ਕੰਢੀ, ਰਾਣੀਪੁਰ ਧੀਗਾ ਤੇ ਹੋਰ ਹਾਟ ਸਪਾਟ ਜਗ੍ਹਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਨਸ਼ਾ ਕਰਨ ਵਾਲੇ ਤੇ ਵੇਚਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ ।