ਪਰਮਜੀਤ ਸਿੰਘ ਬਣੇ ਜ਼ਿਲ੍ਹਾ ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ
ਪਠਾਨਕੋਟ, 29 ਨਵੰਬਰ (ਸੰਧੂ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਕੰਬੋਜ਼ ਵੈਲਫੇਅਰ ਬੋਰਡ ਪਠਾਨਕੋਟ ਦਾ ਗਠਨ ਕਰਦਿਆਂ ਪਰਮਜੀਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਠਾਨਕੋਟ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਅਧਿਕਾਰਤ ਨਿਯੁਕਤੀ ਹੁਕਮ ਜਾਰੀ ਕੀਤੇ ਗਏ ਹਨ ।
ਪਠਾਨਕੋਟ, 29 ਨਵੰਬਰ (ਸੰਧੂ)- ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਕੰਬੋਜ਼ ਵੈਲਫੇਅਰ ਬੋਰਡ ਪਠਾਨਕੋਟ ਦਾ ਗਠਨ ਕਰਦਿਆਂ ਪਰਮਜੀਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਠਾਨਕੋਟ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਅਧਿਕਾਰਤ ਨਿਯੁਕਤੀ ਹੁਕਮ ਜਾਰੀ ਕੀਤੇ ਗਏ ਹਨ । ਨਵ-ਨਿਯੁਕਤ ਚੇਅਰਮੈਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਬੋਰਡ ਵਲੋਂ ਕੰਬੋਜ਼ ਭਾਈਚਾਰੇ ਦੀਆਂ ਲੋੜਾਂ ਤੇ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਤੇ ਭਲਾਈ ਸਕੀਮਾਂ ਸਬੰਧੀ ਪ੍ਰਸਤਾਵ ਸਰਕਾਰ ਨੂੰ ਭੇਜੇ ਜਾਣਗੇ । ਇਸ ਤੋਂ ਇਲਾਵਾ ਭਾਈਚਾਰੇ ਦੇ ਵਿਕਾਸ ਨਾਲ ਜੁੜੀਆਂ ਵੱਖ-ਵੱਖ ਪਹਿਲਕਦਮੀਆਂ ਲਈ ਸਰਕਾਰ ਨੂੰ ਸੁਝਾਅ ਦੇਣ ਤੇ ਸਰਕਾਰੀ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਸਬੰਧੀ ਫੀਡਬੈਕ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਵੀ ਬੋਰਡ ਦੀ ਹੋਵੇਗੀ। ਜਾਰੀ ਹੁਕਮਾਂ ਅਨੁਸਾਰ ਬੋਰਡ ’ਚ ਚੇਅਰਮੈਨ ਤੋਂ ਇਲਾਵਾ ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਤੇ ਕੰਬੋਜ਼ ਭਾਈਚਾਰੇ ਦੀ ਚੰਗੀ ਜਾਣਕਾਰੀ ਰੱਖਣ ਵਾਲੇ 10 ਮੈਂਬਰ ਸ਼ਾਮਿਲ ਕੀਤੇ ਜਾਣਗੇ ।