29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਮੌਂਟੇਸਰੀ ਕੈਂਬਰਿਜ ਸਕੂਲ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ

ਪਠਾਨਕੋਟ, 29 ਨਵੰਬਰ (ਸੰਧੂ)-ਮੌਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਰਤੀ ਸੰਵਿਧਾਨ ਦੇ ਮਹੱਤਵ ਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਪਠਾਨਕੋਟ, 29 ਨਵੰਬਰ (ਸੰਧੂ)-ਮੌਂਟੇਸਰੀ ਕੈਂਬਰਿਜ ਸਕੂਲ ਪਠਾਨਕੋਟ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਰਤੀ ਸੰਵਿਧਾਨ ਦੇ ਮਹੱਤਵ ਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਨੇ ਸੰਵਿਧਾਨ ਵਲੋਂ ਨਾਗਰਿਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ, ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੀ ਮਹੱਤਤਾ ਬਾਰੇ ਵੱਖ-ਵੱਖ ਗਤੀਵਿਧੀਆਂ ਤੇ ਵਿਚਾਰ-ਚਰਚਾਵਾਂ ਰਾਹੀਂ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਪੋਸਟਰ ਬਣਾਉਣ ਦੀ ਗਤੀਵਿਧੀ ਵੀ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕਤਾ ਰਾਹੀਂ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ । ਇਸ ਮੌਕੇ ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਉਪ ਚੇਅਰਮੈਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਪ੍ਰਿੰਸੀਪਲ ਰਸ਼ਮੀ ਅਹਲੂਵਾਲੀਆ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੁਜਾਨਪੁਰ ਹਲਕੇ ਨੂੰ ਚਾਹੀਦੈ ਇਕ ਪੜ੍ਹਿਆ ਲਿਖਿਆ ਜੁਝਾਰੂ ਤੇ ਅਨੁਭਵੀ ਆਗੂ- ਰਾਮ ਸਿੰਘ ਅਗਲੀ ਖ਼ਬਰ ਪਰਮਜੀਤ ਸਿੰਘ ਬਣੇ ਜ਼ਿਲ੍ਹਾ ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ
Ad Position 24