ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਨੇ ਨੌਰੰਗਪੁਰ, ਨਾਜੋਚੱਕ ਸਮੇਤ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਘਰੋਟਾ, 29 ਨਵੰਬਰ (ਸੰਜੀਵ ਗੁਪਤਾ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਨੇ ਨੌਰੰਗਪੁਰ, ਨਾਜੋਚੱਕ, ਝਲੋਇਆ, ਨਵਾਂਪਿੰਡ ਅਤੇ ਪਪਿਆਲ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਪਹੁੰਚ ਕੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ।
ਘਰੋਟਾ, 29 ਨਵੰਬਰ (ਸੰਜੀਵ ਗੁਪਤਾ)- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਨੇ ਨੌਰੰਗਪੁਰ, ਨਾਜੋਚੱਕ, ਝਲੋਇਆ, ਨਵਾਂਪਿੰਡ ਅਤੇ ਪਪਿਆਲ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਪਹੁੰਚ ਕੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ । ਲੋਕਾਂ ਨੇ ਵੀ ਉਨ੍ਹਾਂ ਦੇ ਸਾਹਮਣੇ ਆਪਣੇ ਪਿੰਡਾਂ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਵਿਚ ਖੇਡ ਮੈਦਾਨ, ਕੱਚੇ ਮਕਾਨ, ਨਿਕਾਸੀ ਪ੍ਰਬੰਧ, ਫਰੀਦਾਨਗਰ-ਨਾਜੋਚੱਕ ਸੜਕ, ਘਰੋਟਾ-ਪਠਾਨਕੋਟ ਸੜਕ ਅਤੇ ਨਾਜੋਚੱਕ ਸਕੂਲ ਦੇ ਨਜ਼ਦੀਕ ਪਾਣੀ ਦੀ ਨਿਕਾਸੀ ਆਦਿ ਮੁੱਦੇ ਪ੍ਰਮੁੱਖ ਰਹੇ । ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਸਮੱਸਿਆਵਾਂ ਦਾ ਜਲਦ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ । ਇਸ ਦੌਰਾਨ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਲਾਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ । ਲੋਕਾਂ ਨੇ ਨੌਰੰਗਪੁਰ ਦਾਣਾ ਮੰਡੀ ਨੂੰ ਪੱਕਾ ਕਰਨ ਤੇ ਉੱਥੇ ਸ਼ੈੱਡ ਦੀ ਉਸਾਰੀ ਕਰਵਾਉਣ ਦੀ ਮੰਗ ਵੀ ਰੱਖੀ । ਦੱਸਣਯੋਗ ਹੈ ਕਿ ਜਦੋਂ ਤੋਂ ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਹਨ, ਉਦੋਂ ਤੋਂ ਹੀ ਸਰਗਰਮੀ ਨਾਲ ਹਲਕੇ ਦੇ ਪਿੰਡਾਂ ’ਚ ਵਿਚਰ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੱਗੇ ਹੋਏ ਹਨ । ਇਸ ਮੌਕੇ ਸਰਪੰਚ ਸਤੀਸ਼ ਕੁਮਾਰ, ਸਰਪੰਚ ਯੋਧ ਰਾਜ, ਬੋਧ ਰਾਜ, ਬਲਬੀਰ ਸਿੰਘ ਅਤੇ ਸਰਪੰਚ ਰਾਮ ਲਾਲ ਆਦਿ ਹਾਜ਼ਰ ਸਨ ।