29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ‘ਕਿਜ਼ੁਨਾ-2026’ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ

ਪਠਾਨਕੋਟ, 29 ਨਵੰਬਰ (ਸੰਧੂ)- ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਮਾਗਮ ‘ਕਿਜ਼ੁਨਾ-2026 ਫ੍ਰੌਮ ਆਈ ਟੂ ਵੀ’ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਹ ਸਮਾਗਮ ਰੈਵਰੈਂਡ ਫਾਦਰ ਫੈਲਿਕਸ ਸ਼ੇਰਗਿੱਲ ਤੇ ਪ੍ਰਿੰਸੀਪਲ ਸਿਸਟਰ ਸੁਮਿਤਾ ਥਾਮਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਪਠਾਨਕੋਟ, 29 ਨਵੰਬਰ (ਸੰਧੂ)- ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ਸਾਲਾਨਾ ਸਮਾਗਮ ‘ਕਿਜ਼ੁਨਾ-2026 ਫ੍ਰੌਮ ਆਈ ਟੂ ਵੀ’ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਹ ਸਮਾਗਮ ਰੈਵਰੈਂਡ ਫਾਦਰ ਫੈਲਿਕਸ ਸ਼ੇਰਗਿੱਲ ਤੇ ਪ੍ਰਿੰਸੀਪਲ ਸਿਸਟਰ ਸੁਮਿਤਾ ਥਾਮਸ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਜਲੰਧਰ ਡਾਇਓਸੀਜ਼ ਦੇ ਧਰਮ ਗੁਰੂ ਜਨਰਲ ਮੌਨਸਿਗਨਰ ਮਾਈਕਲ ਐਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਭਾਰਤ ਸਰਕਾਰ ਦੇ ਵਣਜ ਤੇ ਉਦਯੋਗ ਮੰਤਰਾਲੇ ਵਿਚ ਆਈ.ਪੀ. ਅਧਿਕਾਰੀ ਸਾਕਸ਼ੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ । ਸਕੂਲ ਪਹੁੰਚਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਸਮਾਗਮ ’ਚ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਰੈਵਰੈਂਡ ਫਾਦਰ ਫੈਲਿਕਸ ਸ਼ੇਰਗਿੱਲ ਨੇ ਸੰਬੋਧਨ ਕੀਤਾ। ਮੁੱਖ ਮਹਿਮਾਨ ਮੌਨਸਿਗਨਰ ਮਾਈਕਲ ਐਨੀ ਨੇ ਵੀ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਨੇਸ ਤੋਂ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਭੁਪਿੰਦਰ ਸਿੰਘ ਨੇ ਨੌਰੰਗਪੁਰ, ਨਾਜੋਚੱਕ ਸਮੇਤ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
Ad Position 24