29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਠਾਨਕੋਟ ਵਪਾਰ ਮੰਡਲ ਦੇ ਵਫ਼ਦ ਨੇ ਨਵ-ਨਿਯੁਕਤ ਡੀ.ਐਸ.ਪੀ. ਸਿਟੀ ਠਾਕੁਰ ਰਵਿੰਦਰ ਸਿੰਘ ਰੂਬੀ ਨਾਲ ਕੀਤੀ ਮੁਲਾਕਾਤ

ਪਠਾਨਕੋਟ, 29 ਨਵੰਬਰ (ਸੰਧੂ)- ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਅਤੇ ਚੇਅਰਮੈਨ ਅਨਿਲ ਮਹਾਜਨ ਦੀ ਅਗਵਾਈ ਹੇਠ ਵਪਾਰੀਆਂ ਦੇ ਇਕ ਵਫ਼ਦ ਨੇ ਸ਼ਹਿਰ ਦੇ ਨਵ-ਨਿਯੁਕਤ ਡੀ. ਐਸ.

Ad Position 21
No active advertisement
ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਦੀ ਅਗਵਾਈ ਵਿਚ ਡੀ.ਐੱਸ.ਪੀ. ਸਿਟੀ ਠਾਕੁਰ ਰਵਿੰਦਰ ਸਿੰਘ ਰੂਬੀ ਨੂੰ ਗੁਲਦਸਤਾ ਭੇਟ ਕਰਦੇ ਹੋਏ ਆਗੂ । ਤਸਵੀਰ: ਸੰਧੂ 30-11-2026
ਪਠਾਨਕੋਟ, 29 ਨਵੰਬਰ (ਸੰਧੂ)- ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਅਤੇ ਚੇਅਰਮੈਨ ਅਨਿਲ ਮਹਾਜਨ ਦੀ ਅਗਵਾਈ ਹੇਠ ਵਪਾਰੀਆਂ ਦੇ ਇਕ ਵਫ਼ਦ ਨੇ ਸ਼ਹਿਰ ਦੇ ਨਵ-ਨਿਯੁਕਤ ਡੀ.ਐਸ.ਪੀ. ਸਿਟੀ ਠਾਕੁਰ ਰਵਿੰਦਰ ਸਿੰਘ ਰੂਬੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ । ਇਸ ਮੌਕੇ ਵਫ਼ਦ ਵਲੋਂ ਉਨ੍ਹਾਂ ਨੂੰ ਪਠਾਨਕੋਟ ਵਿਖੇ ਡੀ.ਐੱਸ.ਪੀ. ਸਿਟੀ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਗਈ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਨੇ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਵਿਚ ਟ੍ਰੈਫਿਕ ਜਾਮ, ਚੋਰੀਆਂ ਤੇ ਚੇਨ ਸਨੈਚਿੰਗ ਵਰਗੀਆਂ ਘਟਨਾਵਾਂ ਕਾਰਨ ਵਪਾਰੀਆਂ ਤੇ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਜ਼ਾਰਾਂ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਡੀ.ਐੱਸ.ਪੀ. ਸਿਟੀ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਤੇ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਬਣਾਉਣ ਲਈ ਪਠਾਨਕੋਟ ਵਪਾਰ ਮੰਡਲ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਵੇਗਾ ਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗਾ । ਇਸੇ ਤਰ੍ਹਾਂ ਚੇਅਰਮੈਨ ਅਨਿਲ ਮਹਾਜਨ ਨੇ ਕਿਹਾ ਕਿ ਮੁਲਾਕਾਤ ਦੌਰਾਨ ਸ਼ਹਿਰ ਦੀ ਕਾਨੂੰਨ ਵਿਵਸਥਾ, ਬਾਜ਼ਾਰਾਂ ਦੀ ਸੁਰੱਖਿਆ ਤੇ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਸਿਟੀ ਵਲੋਂ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਲਈ ਭਰੋਸਾ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਵਪਾਰ ਮੰਡਲ ਹਮੇਸ਼ਾ ਸ਼ਹਿਰ ਦੀ ਬਿਹਤਰੀ ਤੇ ਲੋਕਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਦੇ ਨਾਲ ਖੜ੍ਹਾ ਹੈ । ਵਪਾਰੀ ਆਗੂ ਮਨਪ੍ਰੀਤ ਸਿੰਘ ਨੇ ਕਿਹਾ ਕਿ ਠਾਕੁਰ ਰਵਿੰਦਰ ਸਿੰਘ ਰੂਬੀ ਪਹਿਲਾਂ ਵੀ ਲੰਮੇ ਸਮੇਂ ਤੋਂ ਪਠਾਨਕੋਟ ਵਿਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹ ਨ ਅਤੇ ਇਕ ਨੇਕ ਦਿਲ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਾਲੇ ਅਧਿਕਾਰੀ ਹਨ । ਉਨ੍ਹਾਂ ਡੀ.ਐੱਸ.ਪੀ. ਸਿਟੀ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਪਾਰ ਮੰਡਲ ਸ਼ਹਿਰ ਦੀ ਤਰੱਕੀ, ਸੁਰੱਖਿਆ ਅਤੇ ਬਿਹਤਰ ਪ੍ਰਬੰਧਾਂ ਲਈ ਪੁਲਿਸ ਪ੍ਰਸ਼ਾਸਨ ਨੂੰ ਹਰ ਸਮੇਂ ਸਹਿਯੋਗ ਦੇਣ ਲਈ ਵਚਨਬੱਧ ਹੈ ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਖਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਡੀ.ਐੱਸ.ਪੀ. ਦਿਹਾਤੀ ਰਾਜਿੰਦਰ ਮਿਨਹਾਸ ਦੀ ਅਗਵਾਈ ਹੇਠ ਚੱਲਿਆ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ
Ad Position 24