24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-01-2026
ਜਲਾਲਾਬਾਦ, 21 ਜਨਵਰੀ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਚ. ਸੀ. ਮਿਲਖ ਰਾਜ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਪੀਰ ਬਖ਼ਸ਼ ਨਹਿਰ ਦੀ ਕੱਚੀ ਪਟੜੀ ਨੇੜੇ ਪੁੱਜੀ ਤਾਂ ਨਹਿਰ ਕਿਨਾਰੇ ਝਾੜੀਆਂ ਵਿਚ ਇਕ ਵਿਅਕਤੀ ਨਸ਼ਾ ਕਰਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਰਾਜ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਮੋਹਕਮ ਅਰਾਈਆਂ ਦੱਸਿਆ, ਜਿਸ ਕੋਲੋਂ ਸਿਲਵਰ ਪੰਨੀ, ਜਿਸ 'ਤੇ ਹੈਰੋਇਨ ਕੁੱਝ ਸੜੀ ਹੋਈ ਚਿਪਕੀ ਹੋਈ, ਲਾਈਟਰ ਅਤੇ 10 ਰੁਪਏ ਦਾ ਪਾਈਪਨੁਮਾ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਵਿਖੇ ਐਂਟੀ ਰੇਬੀਜ਼ ਟੀਕਾਕਰਨ ਕੈਂਪ ਭਲਕੇ ਅਗਲੀ ਖ਼ਬਰ ਰਾਜ ਬਖ਼ਸ਼ ਕੰਬੋਜ ਵਲੋਂ ਪਿੰਡ ਢਾਬ ਖ਼ੁਸ਼ਹਾਲ ਜੋਈਆਂ ਵਿਖੇ ਮੀਟਿੰਗ
Ad Position 24