24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਉੱਚ ਜੋਖ਼ਮ ਗਰਭਵਤੀਆਂ ਦਾ ਨਿਯਮਿਤ ਫੋਲੋਅਪ ਕੀਤਾ ਜਾਵੇ- ਡਾ.ਕਵਿਤਾ ਸਿੰਘ

Ad Position 21
No active advertisement
ਅਜੀਤ ਡੈਸਕ 22-01-2026
ਫ਼ਾਜ਼ਿਲਕਾ, 21 ਜਨਵਰੀ (ਦਵਿੰਦਰ ਪਾਲ ਸਿੰਘ)-ਜੱਚਾ-ਬੱਚਾ ਸਿਹਤ ਸੇਵਾਵਾਂ ਪੋ੍ਰਗਰਾਮ ਅਧੀਨ ਗਰਭਵਤੀ ਅÏਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਮਾਤਰੀ ਮੌਤ ਦਰ ਵਿਚ ਸੁਧਾਰ ਲਿਆਉਣ ਲਈ ਸਿਹਤ ਵਿਭਾਗ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਵਿਸ਼ੇਸ਼ ਉਪਰਾਲੇ ਅਧੀਨ ਅਰਬਨ ਅਤੇ ਪੇਂਡੂ ਏਰੀਆ ਵਾਈਜ਼ ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ | ਇਸ ਸੰਬੰਧੀ ਡਾ.ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਪ੍ਰਧਾਨਗੀ ਵਿਚ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡੀ.ਪੀ.ਐਮ ਰਾਜੇਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਜ਼ਿਲ੍ਹਾ ਆਰ. ਬੀ. ਐੱਸ. ਕੇ. ਕੋਆਰਡੀਨੇਟਰ ਬਲਜੀਤ ਸਿੰਘ, ਡੀ. ਐਮ. ਈ. ਓ. ਪੂਜਾ, ਪੀ. ਐਨ. ਡੀ. ਟੀ. ਕੋਆਰਡੀਨੇਟਰ ਕਿ੍ਸ਼ਨ ਕੁਮਾਰ, ਅਰਬਨ ਆਸ਼ਾ ਕੋਆਰਡੀਨੇਟਰ ਰਵਿੰਦਰ ਕੁਮਾਰ ਅਤੇ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਸੁਖਦੇਵ ਸਿੰਘ ਮੌਜੂਦ ਸਨ | ਡਾ. ਕਵਿਤਾ ਸਿੰਘ ਨੇ ਕਿਹਾ ਕਿ ਮਾਤਰੀ ਮੌਤਾਂ ਦਾ ਇਕ ਮੁੱਖ ਕਾਰਨ ਹਾਈਰਿਸਕ ਪ੍ਰੈਗਨੈਂਸੀ ਹੈ ਅਤੇ ਇਸ ਨੂੰ ਘਟਾਉਣ ਲਈ ਲੋੜੀਂਦੇ ਅਤੇ ਲਗਾਤਾਰ ਉਪਰਾਲੇ ਕਰਨ ਦੀ ਲੋੜ ਹੈ | ਇਸ ਲਈ ਜ਼ਰੂਰੀ ਹੈ ਕਿ ਹਰ ਗਰਭਵਤੀ ਅÏਰਤ ਦੀ ਜਲਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ, ਹਾਈਰਿਸਕ ਗਰਭਵਤੀ ਅÏਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ | ਉਨ੍ਹਾਂ ਦੇ ਰੁਟੀਨ ਚੈੱਕਅਪ ਤੋਂ ਵਾਧੂ ਚੈੱਕਅਪ ਕੀਤੇ ਜਾਣ ਅਤੇ ਜਣੇਪੇ ਤੱਕ ਉਨ੍ਹਾਂ ਦਾ ਫੋਲੋਅਪ ਅਤੇ ਮੈਡੀਕਲ ਚੈੱਕਅਪ ਯਕੀਨੀ ਬਣਾਇਆ ਜਾਵੇ ਤਾਂ ਕਿ ਲੋੜ ਪੈਣ 'ਤੇ ਸਮੇਂ ਰਹਿੰਦਿਆਂ ਉਨ੍ਹਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਕੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ | ਬਲਾਕ ਅਤੇ ਜ਼ਿਲ੍ਹਾ ਪੱਧਰ ਤੋਂ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਗਰਭਵਤੀਆਂ ਨੂੰ ਫ਼ੋਨ ਰਾਹੀਂ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ | ਗਰਭਵਤੀ ਅÏਰਤਾਂ ਦੇ ਸਾਰੇ ਚੈੱਕਅਪ ਜਿਵੇਂ ਕਿ ਵਜ਼ਨ, ਬਲੱਡ ਪ੍ਰੈਸ਼ਰ, ਸ਼ੂਗਰ, ਐਚ.ਬੀ, ਥਾਇਰਾਇਡ, ਹੈਪੈਟਾਇਟਸ, ਅਲਟਰਾ ਸਾਊਾਡ, ਈ. ਸੀ. ਜੀ. ਅਤੇ ਹੋਰ ਜ਼ਰੂਰੀ ਚੈੱਕਅਪ ਸਮੇਂ ਸਿਰ
ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮਾਂ ਰਹਿੰਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਚੈੱਕਅਪ ਲਈ ਆਉਣ ਵਾਲੀ ਗਰਭਵਤੀ ਅÏਰਤਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਣੇਪੇ ਦੀ ਤਿਆਰੀਆਂ ਬਾਰੇ, ਜਣੇਪੇ ਦੌਰਾਨ ਆਉਣ ਵਾਲੀ ਸਮੱਸਿਆਵਾਂ ਬਾਰੇ, ਇਹਨਾਂ ਤੋਂ ਬਚਾਅ ਦੇ ਸਾਧਨਾਂ ਅਤੇ ਸੰਤੁਲਿਤ 'ਤੇ ਪੌਸ਼ਟਿਕ ਖ਼ੁਰਾਕ ਬਾਰੇ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗਰਭਵਤੀ ਅÏਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਲੱਗਣ ਵਾਲੇ ਕੈਂਪ ਦੌਰਾਨ ਸਪੈਸ਼ਲਿਸਟ ਡਾਕਟਰਾਂ ਵਲੋਂ ਚੈੱਕਅਪ ਯਕੀਨੀ ਬਣਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ 'ਚ ਬਲਾਕ ਪੱਧਰੀ ਮੈਥ ਮੇਲਾ ਕਰਵਾਇਆ ਅਗਲੀ ਖ਼ਬਰ ਖੇਡਾਂ 'ਚ ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24