24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪਰਸÉਾਰਥ ਸਭਾ ਵਲ਼ੋਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਕੈਂਪ 'ਚ ਮਰੀਜ਼ਾਂ ਦੀ ਜਾਂਚ ਕਰ ਰਹੇ ਡਾ. ਓਮ ਪ੍ਰਕਾਸ਼ | ਤਸਵੀਰ-ਜਤਿੰਦਰ ਪਾਲ ਸਿੰਘ <br/> 22-01-2026
ਜਲਾਲਾਬਾਦ, 21 ਜਨਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਗਾਂਧੀ ਨਗਰ ਵਿਖੇ ਪਰਸÉਾਰਥ ਸਭਾ ਵਲ਼ੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿਚ ਬੁੱਧਵਾਰ ਨੂੰ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ ਲਗਾਇਆ ਗਿਆ ¢ ਕੈਂਪ ਦੌਰਾਨ ਡਾਕਟਰ ਓਮ ਪ੍ਰਕਾਸ਼ ਕੰਬੋਜ ਨੇ ਵਿਸ਼ੇਸ਼ ਤੌਰ 'ਤੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਯੋਗ ਸਲਾਹ ਦਿੱਤੀ ¢ ਕੈਂਪ 'ਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈ ਵੀ ਦਿੱਤੀ ਗਈ ¢ ਇਸ ਸੇਵਾ ਕਾਰਜ ਨੂੰ ਸਫਲ ਬਣਾਉਣ ਲਈ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ¢ ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਬਿੱਟੂ ਬੱਬਰ ਅਤੇ ਰਮੇਸ਼ ਰਾਠੀ ਮੁੱਖ ਤੌਰ 'ਤੇ ਹਾਜ਼ਰ ਸਨ¢ ਇਨ੍ਹਾਂ ਦੇ ਨਾਲ ਹੀ ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਕ ਚੌਹਾਨ ਨੇ ਵੀ ਡਿਸਪੈਂਸਰੀ ਵਿਚ ਆਏ ਮਰੀਜ਼ਾਂ ਦੀ ਸਹਾਇਤਾ ਕਰਕੇ ਸੇਵਾ ਕਾਰਜ ਵਿਚ ਯੋਗਦਾਨ ਪਾਇਆ ¢ ਪਰਸÉਾਰਥ ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਗਾਂਧੀ ਨਗਰ ਸਥਿਤ ਇਸ ਡਿਸਪੈਂਸਰੀ ਰਾਹੀਂ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ ਅਤੇ ਹਲਕੇ ਦੇ ਲੋਕ ਇਸ ਦਾ ਫ਼ਾਇਦਾ ਲੈ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ 'ਚ ਕਰਵਾਈਆਂ ਵੱਖ-ਵੱਖ ਪ੍ਰਤੀਯੋਗਤਾਵਾਂ ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' : ਪੁਲਿਸ ਨੇ ਹੁਸ਼ਿਆਰਪੁਰ 'ਚ ਨਸ਼ਾ ਤਸਕਰਾਂ ਦੀਆਂ ਅਣ-ਅਧਿਕਾਰਤ ਉਸਾਰੀਆਂ ਢਾਹੀਆਂ
Ad Position 24