24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗਣਤੰਤਰ ਦਿਵਸ ਸਮਾਰੋਹ ਸੰਬੰਧੀ ਰਿਹਰਸਲਾਂ ਜਾਰੀ- ਐਸ. ਡੀ. ਐਮ.

Ad Position 21
No active advertisement
ਅਜੀਤ ਡੈਸਕ 22-01-2026
ਯਮੁਨਾਨਗਰ, 21 ਜਨਵਰੀ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਮੱਦੇਨਜ਼ਰ ਰੱਖਦਿਆਂ ਤੇਜਲੀ ਸਪੋਰਟਸ ਸਟੇਡੀਅਮ ਵਿਖੇ ਰਿਹਰਸਲਾਂ ਜਾਰੀ ਹਨ | ਗਣਤੰਤਰ ਦਿਵਸ ਸਮਾਰੋਹ ਤੇਜਲੀ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦਿਆਂ ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ ਨੇ ਦੱਸਿਆ ਕਿ ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਗਣਤੰਤਰ ਦਿਵਸ ਦੇ ਸ਼ੁਭ ਮੌਕੇ 'ਤੇ 26 ਜਨਵਰੀ ਨੂੰ ਸਵੇਰੇ 10 ਵਜੇ ਤੇਜਲੀ ਸਪੋਰਟਸ ਕੰਪਲੈਕਸ ਵਿਖੇ ਮੁੱਖ ਮਹਿਮਾਨ ਹੋਣਗੇ | ਇਸ ਮੌਕੇ ਇਕ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਜਿਸ 'ਚ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ ਤੇ ਹੋਮ ਗਾਰਡ ਦੇ ਜਵਾਨਾਂ ਦੇ ਨਾਲ-ਨਾਲ ਐਨ. ਸੀ. ਸੀ. ਦੇ ਲੜਕੇ-ਲੜਕੀਆਂ, ਲੜਕੀਆਂ ਦੇ ਗਾਰਡ ਤੇ ਸਕਾਊਟਸ ਅਤੇ ਸਕੂਲੀ ਬੱਚਿਆਂ ਦੇ ਬੈਂਡਾਂ ਦੀਆਂ ਟੁਕੜੀਆਂ ਸ਼ਾਮਿਲ ਹੋਣਗੀਆਂ | ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀ ਯੋਗਾ ਅਭਿਆਸ ਕਰਨਗੇ ਅਤੇ ਸੂਰਜ ਨਮਸਕਾਰ ਕਰਨਗੇ | ਉਨ੍ਹਾਂ ਦੱਸਿਆ ਕਿ ਸਾਮਰੋਹ ਦੌਰਾਨ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਸਮਾਰੋਹ ਦੌਰਾਨ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਅਤੇ ਜੰਗੀ ਵਿਧਵਾਵਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਫੁੱਲ ਡਰੈੱਸ ਫਾਈਨਲ ਰਿਹਰਸਲ 24 ਜਨਵਰੀ ਨੂੰ ਸਵੇਰੇ 10 ਵਜੇ ਹੋਵੇਗੀ, ਜਦਕਿ ਮੁੱਖ ਸਮਾਗਮ 26 ਜਨਵਰੀ ਨੂੰ ਹੋਵੇਗਾ |
ਇਸ ਤੋਂ ਇਲਾਵਾ ਗਣਤੰਤਰ ਦਿਵਸ ਸਮਾਗਮ ਸਬ-ਡਵੀਜ਼ਨ ਪੱਧਰ 'ਤੇ ਹੋਣਗੇ | ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਚੁਣੇ ਗਏ ਵਿਭਾਗ ਸਮਾਰੋਹ ਦੌਰਾਨ ਆਪੋ-ਆਪਣੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਦੇ ਆਧਾਰ 'ਤੇ ਮਨਮੋਹਕ ਝਾਕੀਆਂ ਵੀ ਕੱਢਣਗੇ | ਇਸ ਮੌਕੇ ਸਿੱਖਿਆ ਵਿਭਾਗ ਤੋਂ ਏ. ਈ. ਓ. ਰਾਜੇਸ਼ ਪੋਸਵਾਲ, ਡੀ. ਪੀ. ਈ. ਕਿ੍ਸ਼ਨ ਲਾਲ ਤੇ ਮਦਨ ਲਾਲ, ਦਿਆ ਸਿੰਘ, ਯੋਗੇਂਦਰ ਸ਼ਰਮਾ, ਸੰਜੇ ਸ਼ਰਮਾ, ਵਿਜੇ ਕੁਮਾਰ ਤੇ ਕੰਵਲਜੀਤ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਵਲੋਂ ਆਯੁਸ਼ ਕੈਂਪ ਲਗਾਇਆ ਅਗਲੀ ਖ਼ਬਰ ਅਰੁਣ ਨਾਰੰਗ ਨੇ ਲੋੜਵੰਦਾਂ ਨੂੰ ਵੰਡੇ ਰਿਹਾਇਸ਼ੀ ਸਕੀਮ ਦੇ ਰਾਸ਼ੀ ਪੱਤਰ
Ad Position 24