12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਿਧਾਇਕ ਸਵਨਾ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 23-01-2026
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ | ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਵਿਧਾਇਕ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਦੌਰਾਨ ਵਿਧਾਇਕ ਸਵਨਾ ਨੇ ਪ੍ਰਕਾਸ਼ ਸਿੰਘ ਵਾਰਵਲ ਨੂੰ ਰਾਏ ਸਿੱਖ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਬਣਾਉਣ ਅਤੇ ਸੁਖਵਿੰਦਰ ਕੰਬੋਜ ਨੂੰ ਕੰਬੋਜ ਭਲਾਈ ਬੋਰਡ ਪੰਜਾਬ ਦਾ ਚੇਅਰਮੈਨ ਬਣਾਉਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਨਵੇਂ ਬਣੇ ਚੇਅਰਮੈਨਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਚੇਅਰਮੈਨ ਤਨਦੇਹੀ ਨਾਲ ਨਿਭਾਉਣਗੇ ਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉੱਤਰਨਗੇ | ਇਸ ਦੌਰਾਨ ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ਹਲਕੇ ਦੇ ਲੋਕਾਂ ਦੇ ਰਹਿੰਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਗੱਲਬਾਤ ਕੀਤੀ | ਜਿਸ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ ਇਸ ਕਰਕੇ ਲੋਕ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਅਗਲੀ ਖ਼ਬਰ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ
Ad Position 24