14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬੀਬੀ ਰਜਿੰਦਰ ਕੌਰ ਨੇ ਪਿੰਡ ਹਿੰਮਤਪੁਰਾ ਵਿਖੇ ਮਨਰੇਗਾ ਬਚਾਓ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 30-01-2026
ਅਬੋਹਰ, 29 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਕਾਂਗਰਸ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਕਾਂਗਰਸ ਵਲੋਂ ਮਨਰੇਗਾ ਬਚਾਓ ਮੁਹਿੰਮ ਤਹਿਤ ਵੱਡੇ ਪੱਧਰ 'ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ 'ਚ ਲੋਕਾਂ ਨੂੰ ਮਨਰੇਗਾ ਬਚਾਓ ਮੁਹਿੰਮ ਤਹਿਤ ਜਾਗਰੂਕ ਵੀ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਵਿਧਾਨ ਸਭਾ ਬੱਲੂਆਣਾ ਦੇ ਹਲਕਾ ਇੰਚਾਰਜ ਬੀਬੀ ਰਜਿੰਦਰ ਕੌਰ ਨੇ ਪਿੰਡ ਹਿੰਮਤਪੁਰਾ ਵਿਖੇ ਮਨਰੇਗਾ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵਲੋਂ ਮਨਰੇਗਾ ਯੋਜਨਾ ਖ਼ਤਮ ਕੀਤੇ ਜਾਣ ਦੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਮਨਰੇਗਾ ਯੋਜਨਾ ਖ਼ਤਮ ਕਰਕੇ ਕੇਂਦਰ ਸਰਕਾਰ ਮਜ਼ਦੂਰਾਂ ਦਾ ਹੱਕ ਖੋਹਣਾ ਚਾਹੁੰਦੀ ਹੈ ਤੇ ਜੀ ਰਾਮ ਜੀ ਸਕੀਮ ਤਹਿਤ ਕਈ ਪਾਬੰਦੀਆਂ ਲਗਾਈਆਂ ਜਾਣਗੀਆਂ, ਜਿਸ ਨੂੰ ਕਾਂਗਰਸ ਵਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜਿਸ ਤਹਿਤ ਕਾਂਗਰਸ ਹਾਈਕਮਾਨ ਵਲੋਂ ਵੱਡੇ ਪੱਧਰ 'ਤੇ ਲੋਕਾਂ ਨੂੰ ਮਨਰੇਗਾ ਬਚਾਓ ਮੁਹਿੰਮ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਦੌਰਾਨ ਪਿੰਡ ਹਿੰਮਤਪੁਰਾ ਦੇ ਕਈ ਪਤਵੰਤੇ ਲੋਕ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਕੁਲਵੰਤ ਸਿੰਘ ਸਰਪੰਚ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਪੰਜਾਬ 'ਚ ਪੱਛੜੀਆਂ ਸ਼੍ਰੇਣੀਆਂ ਲਈ ਨੌਕਰੀਆਂ ਤੇ ਦਾਖ਼ਲਿਆਂ 'ਚ ਰਿਜ਼ਰਵੇਸ਼ਨ ਕੋਟਾ ਵਧਾ ਕੇ 25 ਫੀਸਦੀ ਕੀਤਾ ਜਾਵੇ-ਹਾਂਡ...
Ad Position 24