12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅਸੂਲ ਮੰਚ ਦੀ ਮੀਟਿੰਗ-ਬਲਾਕ ਇਕਾਈ ਦੀ ਚੋਣ ਕੀਤੀ

Ad Position 21
No active advertisement
ਅਜੀਤ ਡੈਸਕ 02-03-2026
ਮੰਡੀ ਲਾਧੂਕਾ, 1 ਮਾਰਚ (ਰਾਕੇਸ਼ ਛਾਬੜਾ)-ਇੱਥੋਂ ਦੀ ਨਵੀਂ ਅਨਾਜ ਮੰਡੀ ਵਿਚ ਅਸੂਲ ਮੰਚ ਦੀ ਇਕ ਮੀਟਿੰਗ ਸੰਪੰਨ ਹੋਈ | ਇਸ ਮੀਟਿੰਗ ਵਿਚ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਅੰਗਹੀਣ ਵਿਅਕਤੀਆਂ ਨੇ ਹਿੱਸਾ ਲਿਆ | ਇਸ ਮੀਟਿੰਗ ਵਿਚ ਮੰਡੀ ਲਾਧੂਕਾ ਬਲਾਕ ਦੀ ਕਮੇਟੀ ਦੀ ਚੋਣ ਸਰਬਸੰਮਤੀ ਦੇ ਨਾਲ ਕੀਤੀ ਗਈ ਤੇ ਕਮੇਟੀ ਦਾ ਪ੍ਰਧਾਨ ਓਮ ਪ੍ਰਕਾਸ਼ ਨੂੰ ਚੁਣਿਆ ਗਿਆ | ਮੰਚ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਨੇ ਕਿਹਾ ਹੈ ਕਿ ਅਸੂਲ ਮੰਚ ਦੇ ਪੰਜਾਬ ਪ੍ਰਧਾਨ ਡਾ. ਹਰਨੇਕ ਸਿੰਘ ਰੋਡੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਹ ਮੀਟਿੰਗ ਕੀਤੀ ਅਤੇ ਚੋਣ ਦਾ ਅਮਲ ਮੁਕੰਮਲ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਹੈ ਕਿ ਜਥੇਬੰਦੀ ਅੰਗਹੀਣਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਹਿਲ ਦੇ ਆਧਾਰ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਹਰਿਆਣਾ ਦੀ ਤਰ੍ਹਾਂ ਪੰਜਾਬ ਵਿਚ ਵੀ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਜਾਵੇ | ਇਸ ਮੌਕੇ 'ਤੇ ਵੈਦ ਪ੍ਰਕਾਸ਼, ਓਮ ਪ੍ਰਕਾਸ਼, ਲਖਵਿੰਦਰ ਸਿੰਘ, ਅਮਰਜੀਤ ਕੌਰ, ਵਿੱਕੀ, ਮਲਕੀਤ ਸਿੰਘ, ਜਗਸੀਰ ਸਿੰਘ, ਗੁਰਲਾਲ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ 17 ਲੋੜਵੰਦ ਪਰਿਵਾਰਾਂ ਅਤੇ 12 ਟੀਬੀ ਦੇ ਮਰੀਜ਼ਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਆਰੀਅਨਜ਼ ਨਰਸਿੰਗ ਦੇ ਵਿਦਿਆਰਥੀਆਂ ਨੇ ਜੀ.ਐਨ.ਐਮ. ਤੀਜੇ ਸਾਲ ਦੇ ਨਤੀਜਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24