29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 02-04-2026
ਅਬੋਹਰ, 1 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦਾ ਐਮ.ਕਾਮ. ਭਾਗ ਦੂਜਾ ਦੇ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਡਾ.ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐਮ.ਕਾਮ ਭਾਗ ਦੂਜਾ ਦੇ ਸਮੈਸਟਰ ਤੀਜਾ ਦੇ ਨਤੀਜਿਆਂ 'ਚ ਕਾਲਜ ਵਿਦਿਆਰਥਣ ਸੁਖ ਮਨਜੋਤ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚਾੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਰਿਸ਼ਤਾ ਪੁੱਤਰੀ ਵਿਜੈ ਕੁਮਾਰ ਨੇ 71 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਦੂਸਰਾ ਅਤੇ ਵਿਮਲ ਨਾਗਪਾਲ ਪੁੱਤਰ ਦੀਪਕ ਨਾਗਪਾਲ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਸਕੱਤਰ ਬਲਕਰਨ ਸਿੰਘ ਬਰਾੜ ਸਮੇਤ ਸਮੁੱਚੀ ਕਾਲਜ ਪ੍ਰਬੰਧਕੀ ਕਮੇਟੀ ਨੇ ਇਸ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ.ਰੁਪਿੰਦਰ ਕੌਰ, ਕਾਮਰਸ ਵਿਭਾਗ ਦੇ ਮੁਖੀ ਡਾ.ਕਮਲਪ੍ਰੀਤ ਸਿੰਘ, ਪ੍ਰੋ.ਉੱਪਲ ਸਿੰਘ ਹੇਅਰ, ਪ੍ਰੋ.ਦੀਪਕ ਮੈਲ ਸਮੇਤ ਕਾਲਜ ਸਮੂਹ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਵੀ ਪ੍ਰੇਰਿਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਦੇ ਪਿ੍ੰਸੀਪਲ ਵਜੋਂ ਰਵੀ ਕੁਮਾਰ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਜਨ ਸੇਵਾ ਸੋਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਕੰਨਿਆ ਦੀ ਸ਼ਾਦੀ 'ਚ ਕੀਤਾ ਸਹਿਯੋਗ
Ad Position 24